For the best experience, open
https://m.punjabitribuneonline.com
on your mobile browser.
Advertisement

ਮੈਡੀਕਲ ਐਸੋਸੀਏਸ਼ਨ ਵੱਲੋਂ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ ਨਾ ਕਰਨ ਦਾ ਫ਼ੈਸਲਾ

09:17 AM Mar 17, 2024 IST
ਮੈਡੀਕਲ ਐਸੋਸੀਏਸ਼ਨ ਵੱਲੋਂ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ ਨਾ ਕਰਨ ਦਾ ਫ਼ੈਸਲਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਮਾਰਚ
ਹਰਿਆਣਾ ਦੀ ਮੈਡੀਕਲ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਆਯੁੂਸ਼ਮਾਨ ਕਾਰਡ ਧਾਰਕਾਂ ਅਤੇ ਵੀਵਾ ਕਾਰਡ ਧਾਰਕਾਂ ਦਾ ਇਲਾਜ ਨਹੀਂ ਕੀਤਾ ਜਾਵੇਗਾ। ਹਰਿਆਣਾ ਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਇਕਾਈ ਦੇ ਪ੍ਰਧਾਨ ਡਾਕਟਰ ਅਜੇ ਮਹਾਜਨ ਨੇ ਕਿਹਾ ਕਿ ਇੱਕ ਪੱਤਰ ਜਾਰੀ ਕਿਹਾ ਕਿ ਅੱਜ ਤੋਂ ਆਈਐੱਮਏ ਹਰਿਆਣਾ ਦੇ ਸੱਦੇ ’ਤੇ ਪੂਰੇ ਹਰਿਆਣਾ ਵਿੱਚ ਆਯੁੂਸ਼ਮਾਨ ਕੰਟਰੈਕਟ ਵਾਲੇ ਹਸਪਤਾਲ ਆਯੂਸ਼ਮਾਨ ਅਤੇ ਵੀਵਾ ਕਾਰਡ ਲਈ ਕੰਮ ਨਹੀਂ ਕਰਨਗੇ। ਹਰਿਆਣਾ ਆਈਐਮਏ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ, ‘‘ਇਸ ਤੋਂ ਪਹਿਲਾਂ ਵੀ ਅਸੀਂ ਲਗਾਤਾਰ ਤੁਹਾਨੂੰ ਆਪਣੀ ਸਮੱਸਿਆ ਦੱਸ ਚੁੱਕੇ ਹਾਂ ਪਰ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ। ਸਰਕਾਰ ਦਾ ਇਹ ਰਵੱਈਆ ਹਰਿਆਣਾ ਦੇ ਆਯੂਸ਼ਮਾਨ ਸੂਚੀਬੱਧ ਹਸਪਤਾਲਾਂ ਵਿੱਚ ਅਸੰਤੁਸ਼ਟੀ ਪੈਦਾ ਕਰ ਰਿਹਾ ਹੈ’’। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਹਸਪਤਾਲਾਂ ਨੇ ਫੈਸਲਾ ਕੀਤਾ ਹੈ ਕਿ ਆਯੁੂਸ਼ਮਾਨ ਕਾਰਡ ਅਤੇ ਵੀਵਾ ਕਾਰਡ ਦੀਆਂ ਸੇਵਾਵਾਂ 16 ਮਾਰਚ ਦੀ ਅੱਧੀ ਰਾਤ 12 ਤੋਂ ਬੰਦ ਕਰ ਦਿੱਤੀਆਂ ਜਾਣਗੀਆਂ। ਐਸੋਸੀਏਸ਼ਨ 30 ਮਾਰਚ ਨੂੰ ਸਥਿਤੀ ਦੀ ਮੁੜ ਜਾਂਚ ਕਰੇਗੀ ਤੇ ਇਸ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਅਗਲੇਰੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ, ‘‘ਅਸੀਂ ਇਸ ਸਮੱਸਿਆ ’ਤੇ ਚਰਚਾ ਕਰਨ ਅਤੇ ਹੱਲ ਕਰਨ ਲਈ ਹਮੇਸ਼ਾ ਤਿਆਰ ਹਾਂ ਅਸੀਂ ਤੁਹਾਨੂੰ ਇੱਕ ਵਾਰ ਫਿਰ ਅਪੀਲ ਕਰਦੇ ਹਾਂ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਤਾਂ ਜੋ ਗਰੀਬ ਮਰੀਜ਼ਾਂ ਨੂੰ ਸਰਕਾਰ ਦੇ ਕਾਰਨ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇੇ’’।

Advertisement

Advertisement
Author Image

sukhwinder singh

View all posts

Advertisement
Advertisement
×