ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਵੱਲੋਂ ਮੈਡੀਕਲ ਕੈਂਪ

07:49 AM Nov 13, 2024 IST
ਕੈਂਪ ਦੌਰਾਨ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਦੇ ਮੈਂਬਰ। -ਫੋਟੋ: ਸ਼ਸ਼ੀ ਪਾਲ ਜੈਨ

ਖਰੜ:

Advertisement

ਇੱਥੇ ਵਾਰਡ ਨੰਬਰ-12 ਵਿੱਚ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਵੱਲੋਂ ਚੌਥਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ’ਚ ਅੱਖਾਂ ਦੇ ਡਾਕਟਰ ਵੱਲੋਂ 150 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ 80 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਦੋ ਮਰੀਜ਼ਾਂ ਦੀ ਸੁਸਾਇਟੀ ਵੱਲੋਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਵੀ ਕਰਵਾਏ ਗਏ। ਦੰਦਾਂ ਦੇ ਡਾਕਟਰ ਵੱਲੋਂ 100 ਮਰੀਜ਼ਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਮੈਡੀਸਿਨ ਦੇ ਡਾਕਟਰ ਵੱਲੋਂ ਵੀ 100 ਮਰੀਜ਼ਾਂ ਦੀ ਜਾਂਚ ਕਰ ਕੇ ਦਵਾਈਆਂ ਦਿੱਤੀਆਂ ਗਈਆਂ। ਕੈਂਪ ਵਿੱਚ ਇੱਕ ਮਾਇੰਡ ਪ੍ਰੋਗਰਾਮਿੰਗ ਸੈਸ਼ਨ ਚਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਭਜਨ ਸਿੰਘ, ਸਕੱਤਰ ਹਰਵਿੰਦਰ ਸਿੰਘ, ਖਜਾਨਚੀ ਭਰਪੂਰ ਸਿੰਘ, ਮੀਤ ਪ੍ਰਧਾਨ ਸੂਬੇਦਾਰ ਅਮਰਜੀਤ ਸਿੰਘ, ਮੀਤ ਸਕੱਤਰ ਗੁਰਦਰਸਨ ਸਿੰਘ ਅਤੇ ਮੈਂਬਰ ਬਹਾਦੁਰ ਸਿੰਘ, ਵਿਜੈ ਖੰਨਾ, ਅਮਿਤ ਸ਼ਰਮਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement