For the best experience, open
https://m.punjabitribuneonline.com
on your mobile browser.
Advertisement

ਚਿੰਤਪੁਰਨੀ ਮੰਦਰ ਵਿੱਚ ਮੈਡੀਕਲ ਕੈਂਪ

08:43 AM Sep 29, 2024 IST
ਚਿੰਤਪੁਰਨੀ ਮੰਦਰ ਵਿੱਚ ਮੈਡੀਕਲ ਕੈਂਪ
ਇੱਕ ਮਰੀਜ਼ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਡਾ. ਸਵਤੰਤਰ ਗੁਪਤਾ।
Advertisement

ਭੁੱਚੋ ਮੰਡੀ

Advertisement

ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਨੈਣ ਜੋਤੀ ਚੈਰੀਟੇਬਲ ਸੁਸਾਇਟੀ ਦੁਆਰਾ ਚੱਲ ਰਹੇ ਸ੍ਰੀ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿੱਚ ਡਾ. ਸਵਤੰਤਰ ਗੁਪਤਾ ਨੇ 176 ਮਰੀਜ਼ਾਂ ਦੀ ਜਾਂਚ ਕੀਤੀ ਅਤੇ 6 ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾਏ। ਮਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਦੰਦਾਂ ਦੇ ਹਸਪਤਾਲ ਵਿੱਚ ਡਾ. ਅੰਸ਼ੂ ਗਰਗ ਐਮਡੀਐਸ ਨੇ 21 ਮਰੀਜ਼ਾਂ ਦਾ ਇਲਾਜ ਕੀਤਾ ਅਤੇ ਵਿਜੈ ਲਕਸ਼ਮੀ ਚੈਰੀਟੇਬਲ ਔਰਤ ਰੋਗ ਹਸਪਤਾਲ ਵਿੱਚ ਡਾ. ਸ਼ਾਇਨਾ ਕਾਂਸਲ ਨੇ 18 ਮਰੀਜਾਂ ਦੀ ਜਾਂਚ ਕੀਤੀ। ਮੰਦਰ ਦੇ ਸੰਸਥਾਪਕ ਜੋਗਿੰਦਰ ਪਾਲ ਅਤੇ ਚੇਅਰਮੇਨ ਪਵਨ ਬਾਂਸਲ ਨੇ ਮੈਡੀਕਲ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਸ੍ਰੀ ਛਿੰਨਮਸਤਿਕਾ ਨਾਰੀ ਸ਼ਕਤੀ ਨੇ ਵਿਸ਼ੇਸ਼ ਸਹਿਯੋਗ ਦਿੱਤਾ। -ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement