ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਵਿੰਦਰ ਬੈਨੀਪਾਲ ਦੀ ਯਾਦ ਵਿੱਚ ਮੈਡੀਕਲ ਕੈਂਪ

10:44 AM Oct 30, 2024 IST
ਮੈਡੀਕਲ ਕੈਂਪ ’ਚ ਵਿਦਿਆਰਥੀਆਂ ਦੀ ਜਾਂਚ ਕਰਦੇ ਹੋਏ ਡਾਕਟਰ।-ਫੋਟੋ: ਬੱਤਰਾ

ਪੱਤਰ ਪ੍ਰੇਰਕ
ਸਮਰਾਲਾ, 29 ਅਕਤੂਬਰ
ਜਗੀਰ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਐੱਮਏਐੱਮ ਸਕੂਲ ਵਿੱਚ ਸਵਰਗੀ ਦਵਿੰਦਰ ਸਿੰਘ ਬੈਨੀਪਾਲ ਦੀ ਯਾਦ ਨੂੰ ਸਮਰਪਿਤ ਚੌਥਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਦੇਸ਼ ਭਗਤ ਯੂਨਿਵਰਸਿਟੀ ਤੋਂ ਦੰਦਾਂ ਦੇ ਮਾਹਿਰ ਡਾ. ਰਾਜਵਿੰਦਰ ਕੌਰ, ਸੋਹਾਣਾ ਹਸਪਤਾਲ ਲੁਧਿਆਣਾ ਤੋਂ ਅੱਖਾਂ ਦੇ ਮਾਹਿਰ ਡਾ. ਸਾਂਚੀ ਵੋਹਰਾ ਨੇ ਟੀਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਦੀਆਂ ਅੱਖਾਂ ਅੇ ਦੰਦਾਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ ਡਾਕਟਰਾਂ ਦੀਆਂ ਟੀਮਾਂ ਨੇ ਦੰਦਾਂ ਤੇ ਅੱਖਾਂ ਦੀ ਦੇਖਭਾਲ ਕਰਨ ਦੀਆਂ ਸਹੀ ਵਿਧੀਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਪ੍ਰੋ. ਗਗਨਦੀਪ ਸਿੰਘ (ਦੇਸ਼ ਭਗਤ ਯੂਨੀਵਰਸਿਟੀ) ਨੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸੈਮੀਨਾਰ ਵੀ ਲਾਇਆ ਜਿਸ ਦੌਰਾਨ ਬੱਚਿਆਂ ਨੂੰ ਤਣਾਅ ਤੋਂ ਦੂਰ ਰਹਿਣ ਅਤੇ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਡਾ. ਪ੍ਰੋ. ਗਗਨਦੀਪ ਸਿੰਘ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਅਨਿਲ ਕੁਮਾਰ ਵਰਮਾ ਤੇ ਗੁਰਪ੍ਰੀਤ ਸਿੰਘ ਘਲੋਟੀ ਵੀ ਮੌਜੂਦ ਸਨ।

Advertisement

Advertisement