ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਕਾਲਜ: ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ

08:13 AM Jul 21, 2023 IST
featuredImage featuredImage
ਧਰਨੇ ਦੌਰਾਨ ਆਗੂਆਂ ਦਾ ਭਾਸ਼ਣ ਸੁਣਦੇ ਹੋਏ ਲੋਕ।-ਫੋਟੋ: ਸੱਤੀ

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 20 ਜੁਲਾਈ
ਸੰਤ ਅਤਰ ਸਿੰਘ ਦੀ ਯਾਦ ਵਿੱਚ ਮਸਤੂਆਣਾ ਸਾਹਿਬ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਨ ਦੇ ਰਾਹ ਵਿੱਚ ਆ ਰਹੇ ਅੜਿੱਕਿਆਂ ਨੂੰ ਖ਼ਤਮ ਕਰਨ ਲਈ ਮਸਤੂਆਣਾ ਸਾਹਿਬ ਦੇ ਬੱਸ ਸਟੈਂਡ ’ਤੇ ਲੱਗੇ ਧਰਨੇ ਦੌਰਾਨ ਹਾਜ਼ਰ ਸੰਗਤਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਾਲੇ ਆਪਣੇ ਪਿੱਠੂਆ ਰਾਹੀਂ ਧਰਨਾਕਾਰੀਆਂ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਕੇਸ ਦਰਜ ਕੀਤੇ ਜਾਣ ਦੀਆਂ ਧਮਕੀਆਂ ਦੇਣ ਦੀ ਨਿੰਦਾ ਕਰਦਿਆਂ ਆਗੂਆਂ ਨੇ ਕਿਹਾ ਕਿ ਸੰਘਰਸ਼ਸ਼ੀਲ ਲੋਕ ਅਜਿਹੇ ਕੇਸਾਂ ਤੋਂ ਨਹੀਂ ਡਰਦੇ। ਸੰਘਰਸ਼ ਕਮੇਟੀ ਦੇ ਕਨਵੀਨਰ ਅਤੇ ਕਿਸਾਨ ਆਗੂ ਸਾਹਬ ਸਿੰਘ ਬਡਬਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਸੰਘਰਸ਼ ਨਾਲ ਬਾਬਾ ਦਰਸ਼ਨ ਸਿੰਘ ਅਤੇ ਮਾਨ ਸਰਕਾਰ ਦਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਅੰਗੀਠਾ ਸਾਹਿਬ ਵੱਲੋਂ ਸਿਰਫ਼ ਧਰਨੇ ਲਈ ਪੱਕਾ ਸ਼ੈੱਡ ਬਣਾਇਆ ਹੈ। ਇਸ ਤੋਂ ਇਲਾਵਾ ਸੰਗਤਾਂ ਨੂੰ ਪਿੰਡਾਂ ਵਿਚੋਂ ਲਿਆਉਣ, ਅਨਾਊਂਸਮੈਂਟ ਕਰਨ ਅਤੇ ਪਿੰਡਾਂ ਵਿਚ ਪੋਸਟਰ ਵੰਡਣ ਲਈ ਗੁਰਦੁਆਰੇ ਦੀਆਂ ਗੱਡੀਆਂ ਵਰਤੀਆਂ ਜਾਂਦੀਆਂ ਹਨ ਅਤੇ ਧਰਨੇ ਤੇ ਆਉਣ ਵਾਲੀਆਂ ਸੰਗਤਾਂ ਲਈ ਕੜਾਹ- ਪ੍ਰਸ਼ਾਦ ਦਾ ਲੰਗਰ ਲਿਆਂਦਾ ਜਾਂਦਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਪ੍ਰਧਾਨਾਂ ਅਤੇ ਹੋਰ ਆਗੂਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨੀ ਦੇਰ ਸਟੇਅ ਵਾਪਸ ਲੈ ਕੇ ਅੜਿੱਕਿਆਂ ਨੂੰ ਦੂਰ ਨਹੀਂ ਕੀਤਾ ਜਾਂਦਾ, ਉਨਾ ਚਿਰ ਧਰਨਾ ਜਾਰੀ ਰਹੇਗਾ। ਇਸ ਮੌਕੇ ਮੇਵਾ ਸਿੰਘ, ਮਨਦੀਪ ਸਿੰਘ, ਰਾਜਿੰਦਰ ਸਿੰਘ, ਕਰਨੈਲ ਸਿੰਘ , ਬਿੱਕਰ ਸਿੰਘ, ਜਰਨੈਲ ਸਿੰਘ ਜਹਾਂਗੀਰ, ਦਰਸਨ ਸਿੰਘ ਕੁੰਨਰਾਂ ਨੇ ਨੇੜਲੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਪੋਸਟਰ ਵੰਡੇ।

Advertisement

Advertisement