ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

07:08 AM Sep 19, 2024 IST
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਤੇ ਹੋਰ। -ਫੋਟੋ: ਗਿੱਲ

ਕੁੱਪ ਕਲਾਂ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੇਂਡੂ ਡਾਕਟਰ) ਨੇ 22 ਸਤੰਬਰ ਨੂੰ ਪਟਿਆਲਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਹਰਦੀਪ ਕੁਮਾਰ ਬਬਲਾ ਦੀ ਅਗਵਾਈ ਹੇਠ ਸਰਾਜ ਹਸਪਤਾਲ ਕੰਗਣਵਾਲ ’ਚ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪ੍ਰਧਾਨ ਬਬਲਾ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਵਿਰੋਧੀ ਧਿਰ ’ਚ ਹੁੰਦਿਆਂ ਵਿਧਾਨ ਸਭਾ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ ਸੀ ਅਤੇ ਹੁਣ ਕਈ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੰਚਾਇਤੀ ਚੋਣਾਂ ਸਮੇਂ ਉਮੀਦਵਾਰਾਂ ਅਤੇ ‘ਆਪ’ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਧਲੇਰ ਕਲਾਂ, ਸਰਾਜਦੀਨ ਕੰਗਣਵਾਲ, ਲਾਭ ਸਿੰਘ ਸੰਦੌੜ, ਰਾਜਿੰਦਰ ਸਿੰਘ ਅਤੇ ਉੱਤਮ ਸਿੰਘ ਧਲੇਰ ਕਲਾਂ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement