ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਦਸੇ ਵਿੱਚ ਮੈਡੀਕਲ ਸਟੋਰ ਮਾਲਕ ਦੀ ਮੌਤ

10:36 AM Nov 15, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਨਵੰਬਰ
ਗੁਰੂ ਨਾਨਕ ਮਿਸ਼ਨ ਚੌਂਕ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੌਰਵ ਦੂਆ (42) ਵਾਸੀ ਜਲੰਧਰ ਛਾਉਣੀ ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਨੰਬਰ 4 ਦੇ ਐੱਸਐੱਚਓ ਹਰਦੇਵ ਸਿੰਘ ਨੇ ਦੱਸਿਆ ਕਿ ਸੌਰਵ ਦੂਆ ਪਹਿਲਾਂ ਮਕਸੂਦਾ ਰਹਿੰਦਾ ਸੀ ਪਰ ਪਿਛਲੇ 6 ਮਹੀਨਿਆਂ ਤੋਂ ਉਹ ਪਰਿਵਾਰ ਸਮੇਤ ਜਲੰਧਰ ਛਾਉਣੀ ਰਹਿਣ ਲੱਗ ਗਿਆ ਸੀ। ਜਾਣਕਾਰੀ ਅਨੁਸਾਰ ਇੱਕ ਨਿੱਜੀ ਹਸਪਤਾਲ ਵਿੱਚ ਸੌਰਵ ਦੂਆ ਮੈਡੀਕਲ ਸਟੋਰ ਚਲਾਉਂਦਾ ਸੀ। ਉਹ ਰੋਜ਼ ਵਾਂਗ ਆਪਣਾ ਮੈਡੀਕਲ ਸਟੋਰ ਬੰਦ ਕਰ ਕੇ ਸਕੂਟਰੀ ’ਤੇ ਜਾ ਰਿਹਾ ਸੀ ਕਿ ਗੁਰੂ ਨਾਨਕ ਮਿਸ਼ਨ ਚੌਕ ਵਿੱਚ ਇੱਕ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ। ਇਹ ਹਾਦਸਾ ਏਨਾ ਭਿਆਨਕ ਸੀ ਟਰੱਕ ਸੌਰਵ ਨੂੰ ਕੁਚਲਦਾ ਹੋਇਆ ਉਸ ਦੇ ਉਪਰੋਂ ਲੰਘ ਗਿਆ। ਇਸ ਹਾਦਸੇ ਦੌਰਾਨ ਸੌਰਵ ਦੀ ਲਾਸ਼ ਦੇ ਬਹੁਤ ਸਾਰੇ ਟੁਕੜੇ ਹੋ ਗਏ। ਦੇਰ ਰਾਤ ਮ੍ਰਿਤਕ ਦੇ ਪਰਿਵਾਰ ਨੂੰ ਹਾਦਸੇ ਬਾਰੇ ਸੂਚਨਾ ਦਿੱਤੀ ਗਈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

Advertisement

Advertisement