Meerut: ਯੂਪੀ: ਘਰ ਵਿੱਚ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ
09:24 AM Jan 10, 2025 IST
Advertisement
ਮੇਰਠ, ਜਨਵਰੀ 10
Advertisement
ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਜੋੜੇ ਅਤੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਬਰਾਮਦ ਕੀਤੀਆਂ ਗਈਆਂ ਹਨ। ਮੇਰਠ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਵਿਪਿਨ ਟਾਡਾ ਨੇ ਦੱਸਿਆ ਕਿ ਪੁਲੀਸ ਵੀਰਵਾਰ ਰਾਤ ਨੂੰ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ, ਜਿੱਥੇ ਉਨ੍ਹਾਂ ਨੇ ਬਾਹਰੋਂ ਬੰਦ ਇਕ ਘਰ ’ਚੋਂ ਪੰਜ ਲਾਸ਼ਾਂ ਬਰਾਮਦ ਕੀਤੀਆਂ।
Advertisement
ਅਧਿਕਾਰੀ ਅਨੁਸਾਰ ਮੁਢਲੀ ਜਾਂਚ ਆਧਾਰ 'ਤੇ ਮ੍ਰਿਤਕ ਦੇ ਸਿਰ ’ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਅਤੇ ਕਿਸੇ ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਐਸਐਸਪੀ ਟਾਡਾ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੇ ਸਿਰ ’ਤੇ ਕਿਸੇ ਚੀਜ਼ ਨਾਲ ਮਾਰਿਆ ਗਿਆ ਹੈ, ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਏਐੱਨਆਈ
Advertisement