ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਤ ਹੇਅਰ ਨੇ ਸਾਰੀਆਂ ਸੀਟਾਂ ਜਿੱਤਣ ਦਾ ਕੀਤਾ ਦਾਅਵਾ

08:43 AM May 05, 2024 IST
ਭਵਾਨੀਗੜ੍ਹ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਪ ਉਮੀਦਵਾਰ ਮੀਤ ਹੇਅਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 4 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬਲਾਕ ਦੇ 25 ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਪੰਜਾਬ ਦੇ ਲੋਕਾਂ ਭਰਵਾਂ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹਾਜ਼ਰ ਸਨ।
‘ਆਪ’ ਉਮੀਦਵਾਰ ਮੀਤ ਹੇਅਰ ਵੱਲੋਂ ਪਿੰਡ ਬਾਲਦ ਕਲਾਂ, ਬਾਲਦ ਖ਼ੁਰਦ, ਥੰਮਣ ਸਿੰਘ ਵਾਲਾ, ਮੱਟਰਾਂ, ਨਦਾਮਪੁਰ, ਮਸਾਣੀ, ਰਾਜਪੁਰਾ, ਫੰਮਣਵਾਲ, ਕਾਲਾਝਾੜ, ਮੁਨਸ਼ੀ ਵਾਲਾ, ਚੰਨੋਂ, ਲੱਖੇਵਾਲ,ਭਰਾਜ, ਨੂਰਪੁਰਾ, ਖੇੜੀ ਗਿੱਲਾਂ, ਸ਼ਾਹਪੁਰ,ਭੜੋ, ਡੇਹਲੇਵਾਲ, ਬੀਂਬੜੀ, ਬੀਂਬੜ, ਮਾਝੀ, ਮਾਝਾ, ਤੁਰੀ, ਨਕਟੇ ਅਤੇ ਹਰਦਿੱਤ ਪੁਰਾ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਸੀਮਤ ਸਮੇਂ ਦੌਰਾਨ ਸ਼ਾਨਦਾਰ ਕੰਮ ਕੀਤੇ ਗਏ ਹਨ। ਅੱਜ ਹਰ ਘਰ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਮੁਫ਼ਤ ਬਿਜਲੀ ਸਪਲਾਈ, ਆਮ ਆਦਮੀ ਕਲੀਨਿਕਾਂ, ਸੜਕ ਸੁਰੱਖਿਆ, ਨਿੱਜੀ ਥਰਮਲ ਪਲਾਂਟ ਨੂੰ ਸਰਕਾਰੀ ਹੱਥਾਂ ਵਿੱਚ ਲੈਣ, ਬਿਨਾਂ ਕਿਸੇ ਸਿਫਾਰਸ਼ ਤੋਂ ਨੌਕਰੀਆਂ ਦੇਣ ਆਦਿ ਇਤਿਹਾਸਕ ਕਾਰਜਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਕੋਲ ਭਗਵੰਤ ਮਾਨ ਸਰਕਾਰ ਖ਼ਿਲਾਫ਼ ਬੋਲਣ ਲਈ ਕੋਈ ਮੁੱਦਾ ਨਹੀਂ ਹੈ। ਇਸ ਲਈ ਉਹ ਘਬਰਾਹਟ ਵਿਚ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।

Advertisement

ਭਾਜਪਾ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਨੇ ਪ੍ਰਤਾਪ ਸਿੰਘ ਬਾਜਵਾ: ਮੀਤ ਹੇਅਰ

ਲਹਿਰਾਗਾਗਾ (ਪੱਤਰ ਪ੍ਰੇਰਕ): ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਹਨ ਜਿਸ ਕਰਕੇ ਕਾਂਗਰਸ ਪਾਰਟੀ ਨੂੰ ਪ੍ਰਾਤਾਪ ਸਿੰਘ ਬਾਜਵਾ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਲੰਘੀਂ ਰਾਤ ਇੱਥੇ ਰਾਮੀ ਵਾਲੀ ਖੂਹੀ ’ਤੇ ‘ਆਪ’ ਵਰਕਰਾਂ ਵੱਲੋਂ ਮੀਤ ਹੇਅਰ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਨਹੀਂ ਹੋ ਰਹੀ, ਇਸੇ ਲਈ ਪ੍ਰਤਾਪ ਸਿੰਘ ਬਾਜਵਾ ਭਾਜਪਾ ਦੇ ਇਸ਼ਾਰੇ ’ਤੇ ਬਿਆਨਬਾਜ਼ੀ ਕਰ ਰਹੇ ਹਨ।

Advertisement
Advertisement
Advertisement