ਮੀਤ ਹੇਅਰ ਨੂੰ ਹਾਈ ਕੋਰਟ ਤੋਂ ਫੌਰੀ ਨਾ ਮਿਲੀ ਰਾਹਤ
08:11 AM Feb 14, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਕਰੋਨਾ ਸਮੇਂ ਦਰਜ ਕੀਤੇ ਗਏ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫੌਰੀ ਰਾਹਤ ਨਹੀਂ ਮਿਲੀ। ਅਦਾਲਤ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਸਮੇਂ ਦਰਜ ਮਾਮਲਿਆਂ ’ਤੇ ਸੁਣਵਾਈ ਕਰਨ ਤੋਂ ਅਦਾਲਤ ਦੇ ਇਕ ਬੈਂਚ ਨੇ ਰੋਕ ਲਾਈ ਹੋਈ ਹੈ। ਇਸ ਲਈ ਜਦੋਂ ਤੱਕ ਬੈਂਚ ਵੱਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ, ਉਸ ਸਮੇਂ ਤੱਕ ਮੀਤ ਹੇਅਰ ਵਿਰੁੱਧ ਕਰੋਨਾ ਮਹਾਮਾਰੀ ਦੌਰਾਨ ਚੰਡੀਗੜ੍ਹ ਵਿੱਚ ਦਰਜ ਕੀਤੇ ਗਏ ਕੇਸ ’ਤੇ ਕੋਈ ਸੁਣਵਾਈ ਨਹੀਂ ਹੋਵੇਗੀ। ਅਦਾਲਤ ਨੇ ਸਪਸ਼ਟ ਕੀਤਾ ਬੈਂਚ ਦਾ ਫੈਸਲਾ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਮੀਤ ਹੇਅਰ ਵਿਰੁੱਧ ਚੰਡੀਗੜ੍ਹ ਪੁਲੀਸ ਨੇ 24 ਅਕਤੂਬਰ 2020 ਨੂੰ ਕੇਸ ਦਰਜ ਕੀਤਾ ਸੀ।
Advertisement
Advertisement