ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਤ ਹੇਅਰ ਨੇ ਰਾਸ਼ਟਰਪਤੀ ਦੇ ਭਾਸ਼ਣ ’ਚ ਪੰਜਾਬ ਦਾ ਨਾਮ ਨਾ ਹੋਣ ’ਤੇ ਅਫ਼ਸੋਸ ਪ੍ਰਗਟਾਇਆ

06:13 AM Jul 03, 2024 IST
ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਲੋਕ ਸਭਾ ਵਿੱਚ ਸੰਬੋਧਨ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਲੋਕ ਸਭਾ ਹਲਕਾ ਸੰਗਰੂਰ ਤੋਂ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਹੱਕਾਂ ਦੀ ਆਵਾਜ਼ ਸੰਸਦ ਵਿੱਚ ਚੁੱਕੀ। ਮੀਤ ਹੇਅਰ ਨੇ ਰਾਸ਼ਟਰਪਤੀ ਦੇ ਸੰਬੋਧਨ ਉੱਤੇ ਰੱਖੀ ਬਹਿਸ ਵਿੱਚ ਹਿੱਸਾ ਲੈਂਦਿਆਂ ਰਾਸ਼ਟਰਪਤੀ ਦੇ ਭਾਸ਼ਣ ਵਿੱਚ ਪੰਜਾਬ ਦਾ ਨਾਮ ਨਾ ਹੋਣ ’ਤੇ ਅਫ਼ਸੋਸ ਪ੍ਰਗਟਾਇਆ।
ਉਨ੍ਹਾਂ ਸੰਸਦ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲਿਆਂ ਵਿੱਚ 80 ਫ਼ੀਸਦ ਪੰਜਾਬੀ ਸਨ। ਇਸ ਤੋਂ ਇਲਾਵਾ ਦੇਸ਼ ਦੀ ਵੰਡ ਦਾ ਸੰਤਾਪ ਭੋਗਣ ਅਤੇ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਵੀ ਪੰਜਾਬੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ’ਤੇ ਸ਼ਹੀਦੀਆਂ ਪਾਉਣ ਵਾਲੇ ਫੌਜੀਆਂ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲਿਆਂ ਵਿੱਚ ਵੀ ਪੰਜਾਬੀ ਸਭ ਤੋਂ ਮੋਹਰੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਕ੍ਰਿਕਟਰ ਅਰਸ਼ਦੀਪ ਸਿੰਘ ਤੇ ਹੋਰ ਵੱਡੀ ਗਿਣਤੀ ਵਿੱਚ ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੇ ਤਰੱਕੀ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ। ਅਜਿਹੇ ਪੰਜਾਬ ਦਾ ਨਾਮ ਰਾਸ਼ਟਰਪਤੀ ਦੇ ਭਾਸ਼ਣ ਵਿੱਚ ਨਾ ਹੋਣਾ ਗਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਜਾਂਦਾ ਹੈ। ਇਸੇ ਕਰਕੇ ਪੰਜਾਬ ਦੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਆਰਡੀਐੱਫ ਸਣੇ 8000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕਿਆ ਹੋਇਆ ਹੈ। ਉਨ੍ਹਾਂ ਸੰਸਦ ਵਿੱਚ ਕੇਂਦਰੀ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਲੀਡਰਾਂ ਨੂੰ ਪ੍ਰੇਸ਼ਾਨ ਕਰਨ ਅਤੇ ਅਗਨੀਵੀਰ ਸਕੀਮ ਬਾਰੇ ਵੀ ਗੱਲਬਾਤ ਕੀਤੀ। ਇਸ ਮੌਕੇ ਮੀਤ ਹੇਅਰ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਬੋਲਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕਿਸਾਨੀ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ।

Advertisement

Advertisement
Advertisement