ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਤ ਹੇਅਰ ਨੇ ਵਿਧਾਇਕ ਵਜੋਂ ਦਿੱਤਾ ਅਸਤੀਫ਼ਾ

06:28 AM Jun 19, 2024 IST

ਟਿ੍ਰਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਜਿੱਤਣ ਤੋਂ ਬਾਅਦ ਅੱਜ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਮੀਤ ਹੇਅਰ ਨੇ ਇਹ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਮ ਭੇਜਿਆ ਹੈ, ਹਾਲਾਂਕਿ ਸਪੀਕਰ ਨੇ ਹੇਅਰ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਹੈ। ਸਪੀਕਰ ਵੱਲੋਂ ਇਸ ਤੋਂ ਪਹਿਲਾਂ ਲੋਕ ਸਭਾ ਚੋਣ ਜਿੱਤਣ ਵਾਲੇ ਤਿੰਨ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਕੀਤੇ ਜਾ ਚੁੱਕੇ। ਵਿਧਾਇਕਾਂ ਵੱਲੋਂ ਅਸਤੀਫ਼ੇ ਦੇਣ ਕਾਰਨ ਪੰਜਾਬ ਵਿੱਚ ਜਲਦੀ ਹੀ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਹੋ ਸਕਦੀ ਹੈ। ਦੱਸਣਯੋਗ ਹੈ ਕਿ ਮੀਤ ਹੇਅਰ ਪੰਜਾਬ ਵਿੱਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਹਨ। ਸਾਲ 2017 ਅਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਤੋਂ ਬਾਅਦ ‘ਆਪ’ ਸਰਕਾਰ ਨੇ ਮੀਤ ਹੇਅਰ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਸੀ। ਇਸ ਵਾਰ ‘ਆਪ’ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੀਤ ਹੇਅਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਮੀਤ ਹੇਅਰ ਨੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1.72 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ।

Advertisement

Advertisement