ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਤ ਹੇਅਰ ਨੇ ਖਹਿਰਾ ’ਤੇ ਨਿਸ਼ਾਨਾ ਸੇਧਿਆ

07:01 AM Apr 27, 2024 IST
‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਧੂਰੀ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਬੀਰਬਲ ਰਿਸ਼ੀ
ਧੂਰੀ, 26 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਵੱਲੋਂ ਬਾਹਰੋਂ ਲਿਆਂਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਹਲਕੇ ਦੇ ਮਹਿਜ਼ 10 ਪਿੰਡਾਂ ਦੇ ਨਾਮ ਨਹੀਂ ਦੱਸ ਸਕੇ ਅਤੇ ਅਜਿਹਾ ਆਗੂ ਭਲਾ ਲੋਕਾਂ ਦਾ ਕੀ ਸੰਵਾਰੇਗਾ?
‘ਆਪ’ ਉਮੀਦਵਾਰ ਮੀਤ ਹੇਅਰ ਅੱਜ ਸ਼ਾਮ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾਂ ਦੇ ਗ੍ਰਹਿ ਵਿਖੇ ਵਪਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ, ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਭਾਜਪਾ ਭਾਵੇਂ ਲੋਕ ਸਭਾ ਹਲਕਾ ਸੰਗਰੂਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਦਾ ਐਲਾਨ ਕਰ ਦੇਵੇ ਪਰ ਜਿੱਤਣਾ ਤਾਂ ਇੱਕ ਪਾਸੇ, ਇਨ੍ਹਾਂ ਨੂੰ ਲੋਕ ਪਿੰਡਾਂ ‘ਚ ਪ੍ਰਚਾਰ ਤੱਕ ਨਹੀਂ ਕਰਨ ਦੇਣਗੇ। ਉਨ੍ਹਾਂ ਮਾਨ ਸਰਕਾਰ ਵੱਲੋਂ ਟੌਲ ਪਲਾਜ਼ੇ ਬੰਦ ਕਰਨ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ, ਬਿਜਲੀ ਬਿੱਲ ਮੁਆਫ਼ ਕਰਨ ਅਤੇ ਹੋਰ ਕੰਮਾਂ ਦਾ ਜ਼ਿਕਰ ਕਰਦਿਆਂ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਵੋਟ ਦਾ ਸਹੀ ਹੱਕਦਾਰ ਦੱਸਿਆ।

Advertisement

Advertisement
Advertisement