ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਤ ਹੇਅਰ ਵੱਲੋਂ ਪਾਣੀ ਦੀ ਮਾਰ ਹੇਠ ਆਏ ਖੇਤਰ ਦਾ ਦੌਰਾ

07:35 AM Jul 13, 2023 IST
ਰੂਪਨਗਰ ਇਲਾਕੇ ’ਚ ਨਦੀਆਂ ਦਾ ਜਾਇਜ਼ਾ ਲੈਂਦੇ ਹੋਏ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਰੂਪਨਗਰ/ਚਮਕੌਰ ਸਾਹਬਿ, 12 ਜੁਲਾਈ
ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਸਿਸਵਾਂ ਅਤੇ ਬੁਧਕੀ ਨਦੀ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਬਹੁਤ ਸਾਲਾਂ ਬਾਅਦ ਪਹਾੜੀ ਇਲਾਕਿਆਂ ਦੇ ਨਾਲ ਪੰਜਾਬ ਵਿੱਚ ਇੱਕੋ ਸਮੇਂ ਲਗਾਤਾਰ ਭਾਰੀ ਬਰਸਾਤ ਹੋਣ ਨਾਲ ਅਜਿਹੀ ਸਥਿਤੀ ਪੈਦਾ ਹੋਈ ਹੈ।
ਇਸ ਦੌਰਾਨ ਦਰਿਆਵਾਂ ਤੇ ਨਦੀਆਂ ਦੇ ਓਵਰਫਲੋਅ ਹੋਏ ਪਾਣੀ ਨੇ ਲੋਕਾਂ ਦੇ ਘਰਾਂ ਤੇ ਫਸਲਾਂ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਵਿਭਾਗ ਵੱਲੋੋਂ ਸਥਿਤੀ ’ਤੇ ਪੂਰੀ ਤਰ੍ਹਾਂ ਕੰਟਰੋਲ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪਾਂ ਵਿੱਚ ਰਿਹਾਇਸ਼ ਅਤੇ ਭੋਜਨ ਦੇ ਢੁੱਕਵੇਂ ਬੰਦੋਬਸਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 33.50 ਕਰੋੜ ਰੁਪਏ ਦੀ ਰਾਸ਼ੀ ਆਫਤ ਪ੍ਰਬੰਧਨ ਫੰਡ ਵਿੱਚੋਂ ਪਹਿਲਾਂ ਜਾਰੀ ਕੀਤੀ ਜਾ ਚੁੱਕੀ ਹੈ ਅਤੇ 71 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਮੁਸਤੈਦੀ ਨਾਲ ਸਮੇਂ-ਸਮੇਂ ’ਤੇ ਜ਼ਮੀਨੀ ਪੱਧਰ ’ਤੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰਨ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

Advertisement

Advertisement
Tags :
Gurmeet Hairਹੇਅਰਖੇਤਰਦੌਰਾਪਾਣੀ:ਵੱਲੋਂ
Advertisement