ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਤ ਹੇਅਰ ਨੇ ਅਧਿਆਪਕ ਪੰਕਜ ਨੂੰ ਘਰ ਜਾ ਕੇ ਦਿੱਤੀ ਵਧਾਈ

07:43 AM Sep 09, 2024 IST
ਬਰਨਾਲਾ ਵਿੱਚ ਅਧਿਆਪਕ ਪੰਕਜ ਗੋਇਲ ਨੂੰ ਮਿਲਦੇ ਹੋਏ ਮੀਤ ਹੇਅਰ।

ਪਰਸ਼ੋਤਮ ਬੱਲੀ
ਬਰਨਾਲਾ, 8 ਸਤੰਬਰ
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਪੁਰਸਕਾਰ ਹਾਸਲ ਕਰਨ ਵਾਲੇ ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਗੋਇਲ ਨੂੰ ਉਨ੍ਹਾਂ ਦੇ ਘਰ ਪੁੱਜ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਬੜੇ ਫ਼ਖਰ ਵਾਲੀ ਗੱਲ ਹੈ ਕਿ ਪੰਜਾਬ ਦੇ ਕੌਮੀ ਪੁਰਸਕਾਰ ਹਾਸਲ ਕਰਨ ਵਾਲੇ 2 ਅਧਿਆਪਕਾਂ ਵਿਚੋਂ ਇਕ ਅਧਿਆਪਕ ਪੰਕਜ ਕੁਮਾਰ ਗੋਇਲ ਬਰਨਾਲਾ ਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡਾ ਸਨਮਾਨ ਸਾਡੇ ਬਰਨਾਲੇ ਦੇ ਹਿੱਸੇ ਆਇਆ ਹੈ ਜੋ ਕਿ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾ ਪੰਕਜ ਗੋਇਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿੱਜੀ ਤੌਰ ’ਤੇ ਮਿਲ ਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਜਦੋਂ ਇੰਨੇ ਕਾਬਲ ਅਧਿਆਪਕ ਸਾਡੇ ਬਰਨਾਲਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਤਾਂ ਸਾਡੇ ਵਿਦਿਆਰਥੀਆਂ ਨੂੰ ਸਫਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ।ਦੱਸਣਯੋਗ ਹੈ ਕਿ ਐੱਸਐੱਸ ਮਾਸਟਰ ਪੰਕਜ ਗੋਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਵਿਖੇ ਸੇਵਾਵਾਂ ਨਿਭਾ ਰਹੇ ਰਹੇ ਹਨ, ਜਿਨ੍ਹਾਂ ਨੂੰ ਅਧਿਆਪਨ ਖੇਤਰ ਵਿੱਚ ਬੇਮਿਸਾਲ ਸੇਵਾਵਾਂ ਨਿਭਾਉਣ ਬਦਲੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪਿਛਲੇ ਦਿਨੀਂ ਕੌਮੀ ਪੁਰਸਕਾਰ ਨਾਲ ਨਿਵਾਜਿਆ ਹੈ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਤੇ ਪੰਕਜ ਗੋਇਲ ਦੇ ਪਰਿਵਾਰਕ ਮੈਂਬਰ ਕਾਂਤਾ ਕੁਮਾਰੀ, ਅਨੀਤਾ ਗਰਗ ਤੇ ਧਰਿਤੀ ਹਾਜ਼ਰ ਸਨ।

Advertisement

Advertisement