ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

06:30 AM Apr 28, 2024 IST
ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਨੂੰ ‘ਆਪ’ ਵਿੱਚ ਸ਼ਾਮਲ ਕਰਦੇ ਹੋਏ ਮੀਤ ਹੇਅਰ।

ਪਰਸ਼ੋਤਮ ਬੱਲੀ
ਬਰਨਾਲਾ, 27 ਅਪਰੈਲ
ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਵੱਖ-ਵੱਖ ਥਾਵਾਂ ਉੱਤੇ ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹੰਡਿਆਇਆ ਤੋਂ ਸਾਬਕਾ ਕੌਂਸਲਰ ਰੂਪੀ ਕੌਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇੱਕ ਹੋਰ ਸਮਾਗਮ ਵਿੱਚ ਬਰਨਾਲਾ ਦੇ ਸਾਬਕਾ ਐੱਮਸੀ ਅਤੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਸਰਕਲ ਪ੍ਰਧਾਨ ਰਹੇ ਰਾਜ ਕੁਮਾਰ ਧੌਲਾ, ਸਾਬਕਾ ਐੱਮਸੀ ਮਨਜੀਤ ਕੌਰ ਦੇ ਪਤੀ ਗੁਰਦੀਪ ਸਿੰਘ ਭੋਲਾ, ਸਾਬਕਾ ਐੱਮਸੀ ਤੇਜਾ ਸਿੰਘ ਦੇ ਪੁੱਤਰ ਭੁਪਿੰਦਰ ਸਿੰਘ ਨੋਨੀ, ਸਾਬਕਾ ਐੱਮਸੀ ਸਿਰੀਪਾਲ ਮਿੱਤਲ, ਸਾਬਕਾ ਐੱਮਸੀ ਜਗਦੀਸ਼ ਕੁਮਾਰ ਰੰਗੀਆਂ, ਸ਼ਿਵ ਕੁਮਾਰ ਗੈਹਲਾਂ, ਸਾਬਕਾ ਐੱਮਸੀ ਹੇਮ ਰਾਜ ਸ਼ਰਮਾ, ਫੁਲਵਿੰਦਰ ਸਿੰਘ ਬੰਟੀ, ਨਰੇਸ਼ ਕੁਮਾਰ, ਅਸ਼ੋਕ ਕੁਮਾਰ ਠੇਕੇਦਾਰ, ਹਜ਼ਾਰੀ ਲਾਲ, ਉਜਿੰਦਰ ਸਿੰਗਲਾ, ਨਰੇਸ਼ ਗੋਗਾ, ਟਿਕਨ ਲਾਲ ਤੇ ਅਜੇ ਕੁਮਾਰ ਫਰਵਾਹੀ ਹੋਰ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਵਿੱਚ ਸ਼ਾਮਲ ਹੋ ਗਏ।
ਇਸੇ ਤਰ੍ਹਾਂ ਅਮਲਾ ਸਿੰਘ ਵਾਲਾ ਵਿੱਚ ਸਰਬਜੀਤ ਸਿੰਘ ਰੌਣਕ, ਹਰਦੀਪ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਬੂਟਾ ਸਿੰਘ, ਰਾਜਵਿੰਦਰ ਸਿੰਘ, ਹੈਪੀ ਸਿੰਘ, ਹਰਬੰਸ ਸਿੰਘ ਸਰਪੰਚ, ਅਜਮੇਰ ਸਿੰਘ ਤੇ ਆਤਮਾ ਰਾਮ ਸੇਠ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੀਤ ਹੇਅਰ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਰੰਗਲਾ ਬਣਾਉਣ ਲਈ ਕਾਰਜਸ਼ੀਲ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਨਿਰੰਤਰ ਵਾਧੇ ਨਾਲ ਹੋਰ ਵੀ ਬਲ ਮਿਲਿਆ ਹੈ।

Advertisement

Advertisement
Advertisement