ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀ ’ਚ ਹੋਸਟਲਾਂ ਦੀ ਉਸਾਰੀ ਬਾਰੇ ਮੀਟਿੰਗ

07:05 AM Jul 25, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਤੇ ਰਹਿਣ ਲਈ ਵਧੀਆਂ ਹੋਸਟਲ ਦੇਣ ਲਈ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਕੁੜੀਆਂ ਦੇ ਹੋਸਟਲ ਦੇ ਨਵੀਨੀਕਰਨ ਤੇ ਮੁੰਡਿਆਂ ਲਈ ਨਵਾਂ ਹੋਸਟਲ ਬਣਾਉਣ ਬਾਰੇ ਵਿਚਾਰ-ਚਰਚਾ ਕੀਤੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੇ ਯੂਟੀਵਰਸਿਟੀ ਅਧਿਕਾਰੀਆਂ ਨੂੰ ਹੋਸਟਲਾਂ ਬਾਰੇ ਰਿਪੋਰਟ ਤਿਆਰ ਕਰਨ ਦੀ ਹਿਦਾਇਤ ਦਿੱਤੀ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਪੰਜਾਬ ਦੀ ਵਿਰਾਸਤ ਹੈ ਅਤੇ ਪੰਜਾਬ ਸਰਕਾਰ ਆਪਮੀ ਵਿਰਾਸਤ ਲਈ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਲਈ ਤਿਆਰ ਹੈ।

Advertisement

Advertisement