ਐੱਸਕੇਐਮ, ਐੱਸਕੇਐੱਮ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦਰਮਿਆਨ ਪਟਿਆਲਾ ’ਚ ਮੀਟਿੰਗ ਜਾਰੀ
ਸਰਬਜੀਤ ਸਿੰਘ ਭੰਗੂ
ਪਟਿਆਲਾ, 21 ਦਸੰਬਰ
ਐੱਮਐੈੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਦੀ ਪੂਰਤੀ ਲਈ ਦਿੱਲੀ ਜਾਂਦੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਰੋਕੇ ਜਾਣ ਅਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਕੋਈ ਸਾਂਝੀ ਰਣਨੀਤੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ), ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਆਗੂਆਂ ਦਰਮਿਆਨ ਪਟਿਆਲਾ ਵਿੱਚ ਬੈਠਕ ਜਾਰੀ ਹੈ। ਬੈਠਕ ਲਈ ਪੁੱਜੇ ਕਿਸਾਨ ਆਗੂਆਂ ਵਿਚ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਸਰਵਣ ਸਿੰਘ ਪੰਧੇਰ, ਡਾ: ਦਰਸ਼ਨ ਪਾਲ, ਰਤਨ ਮਾਨ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਐਸ ਰਾਏ, ਬਲਦੇਵ ਸਿੰਘ ਜੀਰਾ, ਤੇਜਿੰਦਰ ਸਿੰਘ ਪੰਜੋਖਰਾ ਅਤੇ ਰਮਿੰਦਰ ਸਿੰਘ ਪਟਿਆਲਾ ਸ਼ਾਮਲ ਹਨ। ਇਹ ਬੰਦ ਕਮਰਾ ਮੀਟਿੰਗ ਇੱਕ ਘੰਟੇ ਤੋਂ ਚੱਲ ਰਹੀ ਹੈ ਜਦਕਿ ਇਨ੍ਹਾਂ ਨਾਲ ਆਏ ਦੂਸਰੀ ਕਤਾਰ ਦੇ ਆਗੂ ਕਮਰੇ ਤੋਂ ਬਾਹਰ ਖੜ੍ਹੇ ਉਨ੍ਹਾਂ ਦੇ ਫੈਸਲੇ ਦੀ ਉਡੀਕ ਕਰ ਰਹੇ ਹਨ।