ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕੀ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਅਤੇ ਕਿਸਾਨਾਂ ’ਚ ਮੀਟਿੰਗ

08:05 AM Sep 27, 2024 IST

ਪੱਤਰ ਪ੍ਰੇਰਕ
ਸ਼ਹਿਣਾ, 26 ਸਤੰਬਰ
ਭਾਰਤਮਾਲਾ ਸੜਕ ਨੂੰ ਲੈ ਕੇ ਅਧਿਕਾਰੀਆਂ ਅਤੇ ਕਿਸਾਨਾਂ ’ਚ ਪੰਚਾਇਤਘਰ ਸ਼ਹਿਣਾ ਵਿਚ ਮੀਟਿੰਗ ਹੋਈ। ਇਸ ਮੌਕੇ ਗੁਰਜਿੰਦਰ ਸਿੰਘ, ਗੁਰਦੀਪ ਸਿੰਘ ਕਾਨੂੰਨਗੋ, ਸੰਦੀਪ ਸ਼ਰਮਾ ਹਲਕਾ ਪਟਵਾਰੀ, ਥਾਣਾ ਸ਼ਹਿਣਾ ਦੇ ਐੱਸਐੱਚਓ ਅੰਮ੍ਰਿਤ ਸਿੰਘ ਤੇ ਖੇਤੀਬਾੜੀ ਵਿਭਾਗ ਦੇ ਦੀਪਕ ਕੁਮਾਰ ਹਾਜ਼ਰ ਸਨ।
ਅਧਿਕਾਰੀਆਂ ਨੇ ਕਿਸਾਨਾਂ ਨੂੰ ਕਿਹਾ ਕਿ ਭਾਰਤਮਾਲਾ ਸੜਕ ਲਈ ਜੋ ਜ਼ਮੀਨ ਸਰਕਾਰ ਨੇ ਐਕੁਆਇਰ ਕੀਤੀ ਹੈ, ਉਸ ਨਾਲ ਕਿਸਾਨਾਂ ਨੂੰ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਦੱੱਸਦਿਆਂ ਕਿਹਾ ਕਿ ਸੜਕ ਦੇ ਨਿਰਮਾਣ ਦੌਰਾਨ ਕਈ ਰਸਤੇ ਬੰਦ ਹੋ ਜਾਣੇ ਹਨ, ਉਨ੍ਹਾਂ ਨੂੰ ਚਾਲੂ ਰੱਖਿਆ ਜਾਵੇ ਅਤੇ ਰਸਤੇ ਨਾ ਰੱਖੇ ਜਾਣ ਦੀ ਸੂਰਤ ’ਚ ਬਦਲਵੇਂ ਪ੍ਰਬੰਧ ਕੀਤੇ ਜਾਣ।

Advertisement

Advertisement