ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਸੜੂ ਦੀ ਸ਼ਹੀਦੀ ਕਾਨਫਰੰਸ ਦੇ ਮੱਦੇਨਜ਼ਰ ਅਕਾਲੀ ਆਗੂਆਂ ਵੱਲੋਂ ਮੀਟਿੰਗ

03:43 PM Aug 10, 2024 IST
ਕੈਪਸ਼ਨ:ਈਸੜੂ ਕਾਨਫਰੰਸ ਸਬੰਧੀ ਹੋਈ ਮੀਟਿੰਗ ਤੋਂ ਬਾਅਦ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।ਫੋਟੋ: ਜੱਗੀ

ਦੇਵਿੰਦਰ ਸਿੰਘ ਜੱਗੀ
ਪਾਇਲ, 10 ਅਗਸਤ
ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਤੇ ਕਿਸਾਨ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 15 ਅਗਸਤ ਨੂੰ ਪਿੰਡ ਈਸੜੂ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸ਼ਹੀਦੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ 4 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਦੀ ਮੀਟਿੰਗ ਹੋਈ । ਇਸ ਮੌਕੇ ਯਾਦਵਿੰਦਰ ਸਿੰਘ ਯਾਦੂ ਖੰਨਾ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਪਾਇਲ ਤੇ ਪਰਮਜੀਤ ਸਿੰਘ ਢਿੱਲੋਂ ਸਮਰਾਲਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮੀਟਿੰਗ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ।
ਇਸ ਮੌਕੇ ਵਿੱਚ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਜਸਮੇਲ ਸਿੰਘ ਬੌਂਦਲੀ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਪ੍ਰਧਾਨ ਬੀਬੀ ਜਸਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਤੇ ਭਾਜਪਾ ਆਪਣੇ ਸਿਆਸੀ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਵਿੱਚ ਵੰਡੀਆਂ ਪਾ ਰਹੀ ਹੈ ਜਿਸਨੂੰ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ।

Advertisement

Advertisement