ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ’ ਵੱਲੋਂ ਮੀਟਿੰਗ

09:42 AM Aug 18, 2024 IST

ਲੁਧਿਆਣਾ: ਜਥੇਬੰਦੀ ‘ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ’ ਨੇ ਮੰਗ ਕੀਤੀ ਹੈ ਕਿ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਸ਼ਾਮਲ ਕਥਿਤ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇੱਥੇ ਜਥੇਬੰਦੀ ਦੀ ਮੀਟਿੰਗ ਦੌਰਾਨ ਪ੍ਰਧਾਨ ਡਾ. ਅਰੁਣ ਮਿੱਤਰਾ ਨੇ ਕਿਹਾ ਕਿ ਕੋਲਕਾਤਾ ਦੇ ਇੱਕ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਨਾਲ ਜੁੜੀ ਦੁਖਦਾਈ ਘਟਨਾ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਪੂਰੀ ਤਰ੍ਹਾਂ ਨਿੰਦਣਯੋਗ ਹਨ ਅਤੇ ਇੱਕ ਸੱਭਿਅਕ ਸਮਾਜ ਵਿੱਚ ਇਨ੍ਹਾਂ ਦੀ ਕੋਈ ਥਾਂ ਨਹੀਂ ਹੈ। ਜਨਰਲ ਸਕੱਤਰ ਡਾ. ਸ਼ਕੀਲ ਉਰ ਰਹਿਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਘਿਨਾਉਣੇ ਅਪਰਾਧ ਦੇ ਕਥਿਤ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement