ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੀਟਿੰਗ

07:49 AM Nov 07, 2024 IST
ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਨਵੰਬਰ
ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਮਗਰੋਂ ਉਸ ਖ਼ਿਲਾਫ਼ ਅਗਲੀ ਕਾਰਵਾਈ ਬਾਰੇ ਚਰਚਾ ਲਈ ਸੱਦੀ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਨ੍ਹਾਂ ਨੂੰ ਵਿਚਾਰਨ ਉਪਰੰਤ ਪੰਜ ਸਿੰਘ ਸਾਹਿਬਾਨ ਸੁਖਬੀਰ ਬਾਦਲ ਖ਼ਿਲਾਫ਼ ਕੋਈ ਫ਼ੈਸਲਾ ਲੈਣਗੇ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਵਿਦਵਾਨਾਂ ਦੇ ਵਿਚਾਰ ਸੁਣੇ। ਕੁਝ ਵਿਦਵਾਨਾਂ ਨੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਮੀਟਿੰਗ ਦੌਰਾਨ ਵਿਚਾਰ-ਚਰਚਾ ਵਿਚ ਸ਼ਾਮਲ ਕੀਤਾ ਗਿਆ।
ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ’ਤੇ ਪੰਥ ਵਿਚ ਕੌਮੀ ਮੁੱਦਿਆਂ ਬਾਰੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਰਵਾਇਤ ਰਹੀ ਹੈ ਅਤੇ ਇਸ ਨੂੰ ਅੱਗੇ ਵੀ ਕਾਇਮ ਰੱਖਿਆ ਜਾਵੇਗਾ। ਆਉਣ ਵਾਲੇ ਸਮੇਂ ਵਿਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ ਬਾਰੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ ਤਾਂ ਜੋ ਪੰਥ ਨੂੰ ਨਵੇਂ ਅਤੇ ਉੱਜਲ ਦਿਸਹੱਦਿਆਂ ਵੱਲ ਲਿਜਾਇਆ ਜਾ ਸਕੇ।
ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਪਰੀਮ ਕੋਰਟ ਦੇ ਵਕੀਲ ਐੱਚਐੱਸ ਫੂਲਕਾ, ਸਿੱਖ ਵਿਦਵਾਨ ਹਰਸਿਮਰਨ ਸਿੰਘ, ਡਾ. ਜਸਬੀਰ ਕੌਰ ਪਟਿਆਲਾ, ਇੰਜਨੀਅਰ ਸਰਬਜੀਤ ਸਿੰਘ ਸੋਹਲ, ਡਾ. ਚਮਕੌਰ ਸਿੰਘ ਪਟਿਆਲਾ, ਡਾ. ਅਮਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ। ਸਿੱਖ ਵਿਦਵਾਨਾਂ ਕੋਲੋਂ ਇਸ ਸਬੰਧੀ ਰਾਏ ਲੈਣ ਤੋਂ ਬਾਅਦ ਹੁਣ ਸਿੱਖ ਜਥੇਬੰਦੀਆਂ ਦੀ ਵੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਪਾਰਟੀ ਦੇ ਨਾਰਾਜ਼ ਧੜੇ ਵੱਲੋਂ ਅਕਾਲ ਤਖ਼ਤ ’ਤੇ ਸ਼ਿਕਾਇਤ ਕੀਤੀ ਗਈ ਸੀ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਵੱਡੀਆਂ ਭੁੱਲਾਂ ਅਤੇ ਗਲਤੀਆਂ ਹੋਈਆਂ ਹਨ ਜਿਸ ਨਾਲ ਪੰਥ ਨੂੰ ਵੱਡਾ ਨੁਕਸਾਨ ਹੋਇਆ। ਇਨ੍ਹਾਂ ਭੁੱਲਾਂ ਅਤੇ ਗਲਤੀਆਂ ਵਿੱਚ ਡੇਰਾ ਸਿਰਸਾ ਮੁਖੀ ਖ਼ਿਲਾਫ਼ ਚੱਲ ਰਹੇ ਕੇਸ ਨੂੰ ਵਾਪਸ ਲੈਣਾ ਅਤੇ ਉਸ ਨੂੰ ਅਕਾਲ ਤਖ਼ਤ ਤੋਂ ਮੁਆਫ਼ੀ ਦਿਵਾਉਣਾ, 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਕੋਈ ਠੋਸ ਕਾਰਵਾਈ ਨਾ ਕਰਨਾ ਆਦਿ ਸ਼ਾਮਲ ਹਨ। ਸੁਖਬੀਰ ਸਿੰਘ ਬਾਦਲ ਇਸ ਮਾਮਲੇ ਵਿੱਚ ਅਪਣਾ ਖਿਮਾ ਯਾਚਨਾ ਪੱਤਰ ਅਕਾਲ ਤਖ਼ਤ ਵਿਖੇ ਸੌਂਪ ਚੁੱਕੇ ਹਨ। ਮੀਟਿੰਗ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਜੇ ਲੋੜ ਪਈ ਤਾਂ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦ ਕੇ ਵੀ ਇਸ ਮਾਮਲੇ ਨੂੰ ਵਿਚਾਰਿਆ ਜਾਵੇਗਾ। ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਉਪਰ ਕਿਰਪਾਨ ਪਹਿਨਣ ’ਤੇ ਲਾਈ ਗਈ ਰੋਕ ਬਾਰੇ ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਫ਼ੈਸਲਾ ਹੈ।

Advertisement

ਸਿੱਖ ਕੌਮ ਕਦੇ ਕਿਸੇ ਧਰਮ ਅਸਥਾਨ ’ਤੇ ਹਮਲਾ ਨਹੀਂ ਕਰਦੀ: ਜਥੇਦਾਰ

ਕੈਨੇਡਾ ਵਿੱਚ ਇੱਕ ਮੰਦਰ ’ਤੇ ਹੋਏ ਹਮਲੇ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੰਦਰ ’ਤੇ ਹਮਲਾ ਨਹੀਂ ਹੋਇਆ ਸਗੋਂ ਮੰਦਰ ਦੇ ਬਾਹਰ ਝੜਪ ਹੋਈ ਹੈ ਜੋ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਕਿਸੇ ਧਰਮ ਅਸਥਾਨ ’ਤੇ ਹਮਲਾ ਨਹੀਂ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਅਤਿਵਾਦ ਦੇ ਦਿਨ ਸਨ ਤਾਂ ਉਸ ਵੇਲੇ ਵੀ ਕਿਸੇ ਧਰਮ ਅਸਥਾਨ ’ਤੇ ਹਮਲਾ ਨਹੀਂ ਹੋਇਆ ਸੀ।

Advertisement
Advertisement