For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਮੀਟਿੰਗ

07:40 AM Sep 22, 2024 IST
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਮੀਟਿੰਗ
ਮੀਟਿੰਗ ਦੌਰਾਨ ਹਾਜ਼ਰ ਅਕਾਲੀ ਆਗੂ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 21 ਸਤੰਬਰ
ਮਰਹੂਮ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਵਸ ਦੇ ਸਮਾਗਮ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਪਾਤੜਾਂ ਵਿੱਚ ਹੋਈ। ਇਸ ਦੀ ਅਗਵਾਈ ਹਲਕਾ ਇੰਚਾਰਜ ਕਬੀਰ ਦਾਸ, ਪੀਏਸੀ ਦੇ ਮੈਂਬਰ ਜਗਮੀਤ ਸਿੰਘ ਹਰਿਆਊ ਅਤੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਅਤੇ ਸਰਕਲਾਂ ਦੇ ਜਥੇਦਾਰਾਂ ਨੇ ਕੀਤੀ। ਅਕਾਲੀ ਦਲ ਦੇ ਸੀਨੀਅਰ ਆਗੂ ਐਨਕੇ ਸ਼ਰਮਾ ਨੇ ਕਿਹਾ ਹੈ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੇ ਸਾਂਝੇ ਤੌਰ ’ਤੇ ਮਨਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਆਮਦ ਨੂੰ ਵਧਾਉਣ ਲਈ ਵੱਖ-ਵੱਖ ਸਰਕਲਾਂ ਵਿੱਚ ਮੀਟਿੰਗ ਕਰ ਕੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਲੋਕਲ ਲੀਡਰਸ਼ਿਪ ਅਤੇ ਸਰਕਲ ਪ੍ਰਧਾਨਾਂ ਨੇ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਵੱਡੀ ਗਿਣਤੀ ਵਿੱਚ ਸੰਗਤ ਨੂੰ ਲੈ ਕੇ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਖਾਗ, ਗੁਰਬਚਨ ਸਿੰਘ ਮੌਲਵੀਵਾਲਾ, ਲਖਵਿੰਦਰ ਸਿੰਘ ਨੂੰ ਸੁਖਵਿੰਦਰ ਸਿੰਘ ਬਰਾਸ, ਅਜੈਬ ਸਿੰਘ ਮੱਲੀ, ਜਸਪਾਲ ਸਿੰਘ ਨੂਰਪੁਰ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement