ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਐੱਸਡੀਐੱਮ ਵੱਲੋਂ ਮੀਟਿੰਗ

08:56 AM Sep 29, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।

ਪੱਤਰ ਪ੍ਰੇਰਕ
ਰਤੀਆ, 28 ਸਤੰਬਰ
ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਐੱਸਡੀਐੰਮ ਜਗਦੀਸ਼ ਚੰਦਰ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਦੀ ਮੀਟਿੰਗ ਹੋਈ। ਐੱਸਡੀਐੱਮ ਨੇ ਕਿਹਾ ਕਿ ਅਧਿਕਾਰੀ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਣ। ਇਸ ਮੌਕੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਅਧਿਕਾਰੀਆਂ ਦੀ ਟੀਮ ਬਣਾਈ ਗਈ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਪਹਿਲਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਵਿੱਚ ਕਾਫ਼ੀ ਮੁਸ਼ਕਲ ਪੇਸ਼ ਆਉਂਦੀ ਸੀ। ਜਦੋਂ ਕੋਈ ਕਿਸਾਨ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੰਦਾ ਹੈ ਤਾਂ ਨਾ ਸਿਰਫ਼ ਜ਼ਮੀਨ ਦਾ ਨੁਕਸਾਨ ਹੁੰਦਾ ਹੈ, ਸਗੋਂ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਤਹਿਤ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਵੀ ਨਾ ਸਾੜਨ ਦੀ ਰਣਨੀਤੀ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਤਹਿਸੀਲਦਾਰ ਵਿਜੈ ਕੁਮਾਰ, ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਬੀਡੀਪੀਓ ਵਿਕਾਸ ਕੁਮਾਰ, ਹਨੀਸ਼ ਕੁਮਾਰ, ਖੇਤੀ ਵਿਭਾਗ ਤੋਂ ਬੀਏਓ ਸੰਦੀਪ ਕੁਮਾਰ, ਐੱਸਡੀਓ ਮਾਨ ਸਿੰਘ, ਡਾ. ਸੁਭਾਸ਼, ਕਾਨੂੰਨਗੋ ਪ੍ਰਿਥਵੀਰਾਜ, ਜੱਗਾ ਸਿੰਘ ਸਣੇ ਸੁਪਰਵਾਈਜ਼ਰ, ਪਟਵਾਰੀ, ਗ੍ਰਾਮ ਸਕੱਤਰ, ਸਰਪੰਚ ਮੌਜੂਦ ਸਨ।

Advertisement

ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ

ਜੀਂਦ (ਪੱਤਰ ਪ੍ਰੇਰਕ): ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਸ ਸਬੰਧੀ ਨਿਗਰਾਣੀ ਰੱਖਣ ਲਈ ਹਰ ਪਿੰਡ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਹਰਿਆਣਾ ਦੇ ਮੁੱਖ ਸਕੱਤਰ ਟੀਵੀ ਐੱਸਐਨ ਪ੍ਰਸ਼ਾਦ ਨਾਲ, ਇੱਥੇ ਮਿਨੀ ਸਕੱਤਰੇਤ ਵਿੱਚ ਹੋਈ ਵੀਡੀਓ ਕਾਨਫਰੰਸ ਵਿੱਚ ਹਿਸਾਰ ਮੰਡਲ ਦੇ ਕਮਿਸ਼ਨਰ ਪੀਸੀ ਮੀਨਾ ਨੇ ਹੁਕਮ ਜਾਰੀ ਕੀਤੇ ਕਿ ਕਿਸੇ ਵੀ ਕੀਮਤ ’ਤੇ ਜ਼ਿਲ੍ਹੇ ਵਿੱਚ ਪਰਾਲੀ ਨਹੀਂ ਸਾੜਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀਂਦ ਜ਼ਿਲ੍ਹੇ ਵਿੱਚ ਰੈੱਡ ਜ਼ੋਨ ਵਿੱਚ ਆਉਣ ਵਾਲੇ 13 ਪਿੰਡਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਡੀਸੀ ਮੁਹੰਮਦ ਇਮਰਾਨ ਰਜ਼ਾ, ਜੁਲਾਨਾ ਦੇ ਐੱਸਡੀਐੱਮ ਅਨਿਲ ਕੁਮਾਰ, ਸਫੀਦੋਂ ਦੇ ਐੱਸਡੀਐੱਮ ਮਨੀਸ਼ ਫੌਗਾਟ, ਉਚਾਨਾ ਦੀ ਐੱਸਡੀਐੱਮ ਡਾ. ਕਿਰਨ, ਡੀਡੀਪੀਓ ਰਾਜਸੰਦੀਪ ਭਾਰਦਵਾਜ, ਡੀਆਰਓ ਰਾਜ ਕੁਮਾਰ ਹਾਜ਼ਰ ਸਨ।

Advertisement
Advertisement