ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸਾੜਨ ਤੋਂ ਰੋਕਣ ਲਈ ਐੱਸਡੀਐੱਮ ਵੱਲੋਂ ਮੀਟਿੰਗ

10:51 AM Sep 22, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐੱਸਡੀਐਮ ਪਾਇਲ ਕਿ੍ਰਤਿਕਾ ਗੋਇਲ। -ਫੋਟੋ: ਜੱਗੀ

ਦੇਵਿੰਦਰ ਸਿੰਘ ਜੱਗੀ
ਪਾਇਲ, 21 ਸਤੰਬਰ
ਸਥਾਨਕ ਐੱਸਡੀਐਮ ਪਾਇਲ ਕ੍ਰੀਤਿਕਾ ਗੋਇਲ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਅੱਜ ਸਬ-ਡਿਵੀਜ਼ਨ ਪਾਇਲ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਸਬ-ਡਿਵੀਜ਼ਨ ਪਾਇਲ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਸਬੰਧੀ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਾਇਲ ਸਬ-ਡਿਵੀਜ਼ਨ ਵਿੱਚ ਪੈਂਦੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਰੋਕਣ ਸਬੰਧੀ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵੱਲੋਂ ਤਹਿਸੀਲ ਪਾਇਲ ਅਧੀਨ ਪੈਂਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਪਰਾਲੀ ਸਾੜਨ ਕਾਰਨ ਹੋਣ ਵਾਲੇ ਨੁਕਸਾਨਾਂ ਸਬੰਧੀ ਵੀ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਕੈਪ ਲਾ ਕੇ ਪਰਾਲੀ ਸਾੜਨ ਕਾਰਨ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿੱਚ ਦੀਪਕ ਰਾਏ ਡੀਐੱਸਪੀ ਪਾਇਲ, ਗੁਰਪ੍ਰੀਤ ਸਿੰਘ ਢਿੱਲੋਂ ਤਹਿਸੀਲਦਾਰ ਪਾਇਲ, ਨਵਜੋਤ ਤਿਵਾੜੀ ਨਾਇਬ ਤਹਿਸੀਲਦਾਰ ਪਾਇਲ ਤੇ ਹੋਰ ਅਧਿਕਾਰੀ ਮੌਜੂਦ ਸਨ।

Advertisement

Advertisement