ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਬੰਧੀ ਅਧਿਕਾਰੀ ਵੱਲੋਂ ਮੀਟਿੰਗ
08:53 AM Sep 04, 2024 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਸਤੰਬਰ
ਸਿਰਸਾ ਵਿਧਾਨ ਸਭਾ ਹਲਕਾ ਦੇ ਰਿਟਰਨਿੰਗ ਅਫਸਰ ਅਤੇ ਐੱਸਡੀਐੱਮ ਰਾਜਿੰਦਰ ਕੁਮਾਰ ਨੇ ਅੱਜ ਆਪਣੇ ਦਫ਼ਤਰ ਵਿੱਚ 5 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਵਿਧਾਨ ਸਭਾ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ 5 ਸਤੰਬਰ ਤੋਂ ਸ਼ੁਰੂ ਹੋ ਕੇ 12 ਸਤੰਬਰ ਤੱਕ ਜਾਰੀ ਰਹੇਗੀ। ਨਾਮਜ਼ਦਗੀ ਫਾਰਮ ਮਿਨੀ ਸਕੱਤਰੇਤ ਸਿਰਸਾ ਵਿੱਚ ਹਰ ਕੰਮਕਾਜੀ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਨਾਮਜ਼ਦਗੀ ਸਬੰਧੀ ਸਾਰੇ ਫਾਰਮਾਂ ਅਤੇ ਨਿਯਮਾਂ ਨੂੰ ਚੰਗੀ ਤਰ੍ਹਾਂ ਪੜ੍ਹ ਲੈਣ ਤਾਂ ਜੋ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।
Advertisement
Advertisement