ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਸੂਬਾਈ ਕਮੇਟੀ ਵੱਲੋਂ ਮੀਟਿੰਗ
07:12 AM Apr 11, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਅਪਰੈਲ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਸੂਬਾ ਕਮੇਟੀ ਵੱਲੋਂ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨੀ ਲਈ ਸੰਘਰਸ਼ ਨੂੰ ਮਘਾਉਣ, ਮਜ਼ਦੂਰ ਦਿਹਾੜਾ ਮਨਾਉਣ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਵਿੱਚ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਬਾਰੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਸੂਬਾ ਸਕੱਤਰ ਧਰਮਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾਂਦਾ ਹੈ ਤੇ ਇਸ ਸਾਲ ਵੀ ਜ਼ਮੀਨੀ ਘੋਲ ਮਘਾਉਣ ਲਈ ਵਿਉਂਤਬੰਦੀ ਕੀਤੀ ਗਈ। ਇਸ ਤੋਂ ਇਲਾਵਾ ਦਲਿਤ ਨੂੰ ਮਾਲਕਾਨਾ ਹੱਕ ਦਿਵਾਉਣ, ਪੰਜ-ਪੰਜ ਮਰਲੇ ਪਲਾਟ, ਕਰਜ਼ਾ ਮੁਆਫ਼ੀ ਆਦਿ ਮੰਗਾਂ ਦੀ ਪ੍ਰਾਪਤੀ ਲਈ ਵਿਚਾਰ- ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਅੱਜ ਤੱਕ ਵੀ ਦਲਿਤ ਭਾਈਚਾਰਾ ਪੈਦਾਵਾਰੀ ਸਾਧਨਾਂ ਤੋਂ ਵਾਂਝਾ ਹੈ।
Advertisement
Advertisement