For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਦੇ ਹੱਕ ’ਚ ਮੀਟਿੰਗ

06:47 AM May 12, 2024 IST
‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਦੇ ਹੱਕ ’ਚ ਮੀਟਿੰਗ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ। -ਫੋਟੋ: ਸੂਦ
Advertisement

ਪੱਤਰ ਪ੍ਰੇਰਕ
ਅਮਲੋਹ, 11 ਮਈ
ਲੋਕ ਸਭਾ ਚੋਣਾਂ ਨੂੰ ਮੁਖ ਰੱਖ ਕੇ ਬਲਾਕ ਅਮਲੋਹ ਦੇ ਪ੍ਰਧਾਨ ਕੁਲਦੀਪ ਦੀਪਾ ਵੱਲੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਵਾਰਡ ਨੰਬਰ 4 ਵਿਚ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਲਈ ‘ਆਪ’ ਉਮੀਦਵਾਰਾਂ ਨੂੰ ਕਾਮਯਾਬ ਕੀਤਾ ਜਾਵੇ। ਉਨ੍ਹਾਂ ਪੰਜਾਬ ਦੀ ਢਾਈ ਸਾਲ ਦੀ ਸਰਕਾਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆ ਕਿਹਾ ਕਿ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਜੋ ਵਾਹਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਗਿਆ ਅਤੇ ਰਹਿੰਦੇ ਵਾਹਦੇ ਜਲਦ ਹੀ ਪੂਰੇ ਕੀਤੇ ਜਾ ਰਹੇ ਹਨ। ਮੁਹੱਲਾ ਵਾਸੀਆਂ ਨੇ ਸ੍ਰੀ ਜੀਪੀ ਨੂੰ ਕਾਮਯਾਬ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਪ੍ਰਧਾਨ ਗੁਰਮੀਤ ਸਿੰਘ ਹਿੰਮਤਗੜ੍ਹ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੱਦਲਥੂਹਾ, ਰਣਧੀਰ ਸਿੰਘ ਨਰਾਇਣਗੜ੍ਹ, ਪਾਲਾ ਸਿੰਘ ਭੰਦੋਹਲ, ਯਾਦਵਿੰਦਰ ਸਿੰਘ ਮਾਨਗੜ੍ਹ, ਅਸੀਸ਼ ਜਿੰਦਲ, ਅਮਰਜੀਤ ਸਿੰਘ ਧੀਮਾਨ, ਬੰਤ ਸਿੰਘ ਅਮਲੋਹ ਆਦਿ ਮੌਜੂਦ ਸਨ।

Advertisement

Advertisement
Author Image

Advertisement
Advertisement
×