ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੀਮਾ ਵੱਲੋਂ ਕਾਦੀਆਂ ਵਿੱਚ ਮੀਟਿੰਗ

06:57 AM May 02, 2024 IST

ਪੱਤਰ ਪ੍ਰੇਰਕ
ਕਾਦੀਆਂ, 1 ਮਈ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਕਾਦੀਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਭਾਟੀਆ ਦੀ ਰਿਹਾਇਸ਼ ’ਤੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਮਿਲਣੀ ਕੀਤੀ। ਇਸ ਮੌਕੇ ਸ੍ਰੀ ਚੀਮਾ ਨੇ ਆਖਿਆ ਕਿ ਪੰਜਾਬ ਲਈ ਇਹ ਲੋਕ ਸਭਾ ਚੋਣਾਂ ਅਣਖ ਤੇ ਹੋਂਦ ਦਾ ਸਵਾਲ ਹਨ। ਇੱਕ ਪਾਸੇ ਕਿਸਾਨ ਆਪਣੇ ਹੱਕਾਂ ਲਈ ਸੜਕਾਂ ’ਤੇ ਰੁਲ ਰਹੇ ਹਨ ਅਤੇ ਕੇਂਦਰ ਸਰਕਾਰ ਉਨ੍ਹਾਂ ’ਤੇ ਜ਼ੁਲਮ ਕਰ ਰਹੀ ਹੈ। ਦੂਜੇ ਪਾਸੇ, ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਪਰ ਸਰਕਾਰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ ਹੈ। ਇਸ ਮੌਕੇ ਅਕਾਲੀ ਦਲ ਦੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਸਣੇ ਹੋਰ ਮੌਜੂਦ ਸਨ।

Advertisement

Advertisement
Advertisement