ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਖੁੱਡਾ ਜੱਸੂ ਤੇ ਖੁੱਡਾ ਲਾਹੌਰਾ ’ਚ ਮੀਟਿੰਗ

06:38 AM Jul 22, 2024 IST
ਪਿੰਡ ਖੁੱਡਾ ਜੱਸੂ ਤੇ ਖੁੱਡਾ ਲਾਹੌਰਾ ਵਾਸੀਆਂ ਨੂੰ ਲਾਮਬੰਦ ਕਰਦੇ ਹੋਏ ਮੰਚ ਦੇ ਆਗੂ।

ਪੱਤਰ ਪ੍ਰੇਰਕ
ਚੰਡੀਗੜ੍ਹ, 21 ਜੁਲਾਈ
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਰਾਜ ਭਵਨ ਵੱਲ ਪੈਦਲ ਮਾਰਚ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਦੇ ਸ਼ੁਰੂ ਕੀਤੇ ਸਿਲਸਿਲੇ ਵਜੋਂ ਪਿੰਡ ਖੁੱਡਾ ਲਾਹੌਰਾ ਅਤੇ ਖੁੱਡਾ ਜੱਸੂ ਵਿੱਚ ਮੀਟਿੰਗ ਕੀਤੀ ਗਈ।
ਪਿੰਡ ਵਾਸੀ ਗਿਆਨੀ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਤਰਕਸ਼ੀਲ ਸੁਸਾਇਟੀ ਤੋਂ ਜੋਗਾ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਅਸੀਂ ਤਾਂ ਹੀ ਹਾਂ ਜੇ ਮਾਂ ਬੋਲੀ ਪੰਜਾਬੀ ਜ਼ਿੰਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਮੇਂ-ਸਮੇਂ ’ਤੇ ਆਏ ਅਧਿਕਾਰੀਆਂ ਨੇ ਇਸ ਖਿੱਤੇ ਦੀ ਮਾਂ ਬੋਲੀ ਪੰਜਾਬੀ ਨੂੰ ਨੁੱਕਰੇ ਲਾ ਦਿੱਤਾ ਤੇ ਅੰਗਰੇਜ਼ੀ ਭਾਸ਼ਾ ਥੋਪ ਦਿੱਤੀ। ਚੰਡੀਗੜ੍ਹ ਪੰਜਾਬੀ ਮੰਚ ਪਿਛਲੇ ਲੰਬੇ ਸਮੇਂ ਤੋਂ ਮਾਂ ਬੋਲੀ ਦੇ ਮਾਣ ਸਨਮਾਨ ਦੀ ਬਹਾਲੀ ਲਈ ਸੰਘਰਸ਼ ਕਰਦਾ ਆ ਰਿਹਾ ਹੈ ਪਰ ਪ੍ਰਸ਼ਾਸਨ ਇੱਥੋਂ ਦੇ ਮੂਲ ਵਾਸੀਆਂ ਦੀ ਇਸ ਜਾਇਜ਼ ਮੰਗ ਨੂੰ ਨਜ਼ਰਅੰਦਾਜ਼ ਕਰਦਾ ਆ ਰਿਹਾ ਹੈ।
ਮੰਚ ਵੱਲੋਂ ਸ਼ੁਰੂ ਕੀਤੇ ਸੰਘਰਸ਼ਾਂ ਦੀ ਲੜੀ ਵਜੋਂ 29 ਅਗਸਤ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜੋ ਸੈਕਟਰ 30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਸ਼ੁਰੂ ਹੋ ਕੇ ਰਾਜ ਭਵਨ ਵੱਲ ਜਾਵੇਗਾ। ਉਨ੍ਹਾਂ ਪੈਦਲ ਮਾਰਚ ਵਿੱਚ ਵੱਧ ਤੋਂ ਵੱਧ ਪੰਜਾਬੀ ਹਿਤੈਸ਼ੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸ਼ਾਮਲ ਦੋਵੇਂ ਪਿੰਡਾਂ ਦੇ ਵਸਨੀਕਾਂ ਨੇ ਪੈਦਲ ਮਾਰਚ ਵਿੱਚ ਵੱਡੀ ਗਿਣਤੀ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਦਾ ਭਰੋਸਾ ਦਿੱਤਾ।

Advertisement

Advertisement
Advertisement