ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਆਗੂਆਂ ਦੀ ਮੀਟਿੰਗ

06:38 AM Jul 01, 2024 IST
ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 30 ਜੂਨ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਆਉਂਦੇ ਤਿੰਨੋਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਬਸੀ ਪਠਾਣਾ ਦੇ ਇੰਚਾਰਜਾਂ ਅਤੇ ਜ਼ਿਲ੍ਹਾ ਜਥੇਬੰਦੀ ਦੇ ਸ਼ਹਿਰੀ ਅਤੇ ਦਿਹਾਤੀ ਪ੍ਰਧਾਨਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਇੱਥੇ ਮੀਟਿੰਗ ਕੀਤੀ ਗਈ। ਮੀਟਿੰਗ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਡਟਣ ਦਾ ਪ੍ਰਣ ਕਰਦੇ ਹੋਏ ਸਮੂਹ ਸੰਗਤ ਨੂੰ ਪਾਰਟੀ ਦਾ ਨੁਕਸਾਨ ਕਰਨ ਵਾਲੇ ਲੋਕਾਂ ਤੋਂ ਚੌਕਸ ਰਹਿਣ ਦੀ ਅਪੀਲ ਕੀਤੀ ਗਈ।
ਮੀਟਿੰਗ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਅਮਲੋਹ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਸੀ ਪਠਾਨਾ ਦੇ ਦਰਬਾਰਾ ਸਿੰਘ ਗੁਰੂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਪੁਰ ਨੇ ਸੰਬੋਧਨ ਕੀਤਾ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਸੀਨੀਅਰ ਆਗੂ ਕਰਮਜੀਤ ਸਿੰਘ ਭਗੜ੍ਹਾਣਾ, ਜਗਦੀਪ ਸਿੰਘ ਰਾਣਾ, ਸਤਨਾਮ ਸਿੰਘ ਕਾਲੇਮਾਜਰਾ, ਗੁਰਕੀਰਤ ਸਿੰਘ ਪਨਾਗ, ਪਿਆਰਾ ਸਿੰਘ ਬਾਲਪੁਰ, ਸਰਬਜੀਤ ਸਿੰਘ ਲਾਡੀ, ਗੁਰਮੀਤ ਸਿੰਘ ਸੋਨੂੰ ਚੀਮਾ, ਰਬਿੰਦਰ ਸਿੰਘ ਰੂਬੀ, ਵਰਿੰਦਰ ਸਿੰਘ ਸੋਢੀ, ਸਖਵੀਰ ਕੌਰ ਸੁਹਾਵੀ, ਗੁਰਦੀਪ ਸਿੰਘ ਘੁੰਮਣ, ਰਜੀਵ ਆਹੂਜਾ, ਮੇਜਰ ਸਿੰਘ ਬਰਵਾਲੀ, ਹਰਧੀਰ ਸਿੰਘ ਬਰਵਾਲੀ, ਬਲਵਿੰਦਰ ਸਿੰਘ ਮਾਜਰੀ, ਮਨਦੀਪ ਸਿੰਘ ਪਨੈਚ, ਗੁਰਜਿੰਦਰ ਸਿੰਘ ਗੁਰੀ, ਹਰਬੰਸ ਸਿੰਘ ਬਡਾਲੀ, ਹਰਪ੍ਰੀਤ ਸਿੰਘ ਰਿਚੀ, ਜਤਿੰਦਰ ਸਿੰਘ ਬੱਬੀ ਭੈਣੀ, ਬਲਵਿੰਦਰ ਸਿੰਘ, ਕਮਲਜੀਤ ਸਿੰਘ ਗਿਲ, ਸੇਮਜੀਤ ਸਿੰਘ ਛੰਨਾ, ਅਮਰਜੀਤ ਸਿੰਘ ਮੈਨੇਜਰ, ਹਰਵਿੰਦਰ ਸਿੰਘ ਬੱਬਲ, ਬਲਵਿੰਦਰ ਸਿੰਘ ਬਰਕਤਪੁਰ, ਨਰਿੰਦਰ ਸਿੰਘ ਰਸੀਦਪੁਰਾ ਆਦਿ ਹਾਜ਼ਰ ਸਨ।

Advertisement

Advertisement
Advertisement