ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਮਾਛੀਵਾੜਾ ਦੀ ਮੀਟਿੰਗ

07:19 AM Jul 04, 2024 IST
ਮੀਟਿੰਗ ਵਿੱਚ ਹਾਜ਼ਰ ਨੰਬਰਦਾਰ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 3 ਜੁਲਾਈ
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਇੱਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹਰਮਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਨੰਬਰਦਾਰ ਸ੍ਰੀ ਗਿੱਲ ਨੇ ਦੱਸਿਆ ਕਿ ਮੀਟਿੰਗ ’ਚ ਪਹਿਲਾ ਮਤਾ ਪਾਸ ਕਰਦਿਆਂ ਦੱਸਿਆ ਕਿ ਸਬ-ਤਹਿਸੀਲ ਦੇ ਦਫ਼ਤਰ ਵਿੱਚ ਸਰਟੀਫਿਕੇਟ ਬਣਾਉਣ ਲਈ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਅਤੇ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਛੋਟੇ ਕੰਮਾਂ ਲਈ ਵੀ 20-20 ਦਿਨਾਂ ਦਾ ਸਮਾਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਸਕੂਲਾਂ ਤੇ ਕਾਲਜਾਂ ’ਚ ਬੱਚਿਆਂ ਦੇ ਦਾਖਲਾ ਲੈਣ ਲਈ ਸਰਟੀਫਿਕੇਟਾਂ ਦੀ ਲੋੜ ਪੈਂਦੀ ਹੈ ਪਰ ਉਨ੍ਹਾਂ ਨੂੰ ਸਮੇਂ ਸਿਰ ਸਰਟੀਫਿਕੇਟ ਨਹੀਂ ਦਿੱਤੇ ਜਾ ਰਹੇ। ਦੂਸਰੇ ਮਤੇ ਵਿੱਚ ਮਾਛੀਵਾੜਾ ਬੱਸ ਸਟੈਂਡ ਦੀ ਸਫ਼ਾਈ ਦੇ ਮਾੜੇ ਹਾਲ ਬਾਰੇ ਦੱਸਿਆ ਗਿਆ, ਜਿਸ ਲਈ ਨਗਰ ਕੌਂਸਲ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਜਨਰਲ ਬੱਸ ਸਟੈਂਡ ਦੀ ਸਫ਼ਾਈ ਦਾ ਪ੍ਰਬੰਧ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ।
ਮੀਟਿੰਗ ਵਿੱਚ ਤੀਸਰੇ ਅਹਿਮ ਮਤੇ ’ਚ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਵੇਂ ਕਾਨੂੰਨਾਂ ਨੂੰ ਲੋਕਾਂ ਦੇ ਬੁਨਿਆਦੀ ਹੱਕਾਂ ’ਤੇ ਵੱਡਾ ਹਮਲਾ ਦੱਸਦਿਆਂ ਇਨ੍ਹਾਂ ਨੂੰ ਜਲਦ ਤੋਂ ਜਲਦ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਗਮੋਹਨ ਸਿੰਘ, ਕਰਮਜੀਤ ਸਿੰਘ, ਜਗੀਰ ਸਿੰਘ ਲੌਂਗੀਆ, ਰਜਿੰਦਰ ਸਿੰਘ ਸਮਰਾਲਾ, ਸੋਮ ਸਿੰਘ ਤੇ ਰਮਨ ਕੁਮਾਰ ਮੌਜੂਦ ਸਨ।

Advertisement

Advertisement