ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੀ ਮੀਟਿੰਗ

08:49 AM Oct 18, 2024 IST
ਸਨਮਾਨਿਤ ਸਖ਼ਸ਼ੀਅਤਾਂ ਨਾਲ ਕ੍ਰਿਸ਼ਨ ਕੁਮਾਰ ਬਾਵਾ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਕਤੂਬਰ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਮਹਾਨ ਯੋਧੇ, ਕਿਸਾਨੀ ਦੇ ਮੁਕਤੀਦਾਤਾ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 354ਵਾਂ ਜਨਮ ਦਿਹਾੜਾ 27 ਅਕਤੂਬਰ ਨੂੰ ਰਕਬਾ ਭਵਨ ਵਿੱਚ ਅੰਤਰਰਾਸ਼ਟਰੀ ਸਮਾਗਮ ਕਰ ਕੇ ਮਨਾਇਆ ਜਾਵੇਗਾ ਜਿਸ ਵਿੱਚ 9 ਕਿਰਤੀ ਕਿਸਾਨਾਂ ਨੂੰ ‘ਬਾਬਾ ਬੰਦਾ ਸਿੰਘ ਬਹਾਦਰ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਪ੍ਰਿੰਸੀਪਲ ਬਲਦੇਵ ਬਾਵਾ ਕਨਵੀਨਰ, ਕਰਨੈਲ ਸਿੰਘ ਗਿੱਲ ਸੂਬਾ ਪ੍ਰਧਾਨ, ਸਰਪ੍ਰਸਤ ਸੇਵਾਮੁਕਤ ਆਈਜੀ ਇਕਬਾਲ ਸਿੰਘ ਗਿੱਲ, ਜਨਰਲ ਸਕੱਤਰ ਜਸਵੰਤ ਸਿੰਘ ਛਾਪਾ, ਸਿੰਮੀ ਕਵਾਤਰਾ, ਨਵਦੀਪ ਸਿੰਘ ਨਵੀ, ਪਰਮਿੰਦਰ ਗਰੇਵਾਲ ਤੇ ਰਣਜੀਤ ਸਿੰਘ ਸਰਪੰਚ ਪੁੱਜੇ। ਇਸ ਸਮੇਂ ਰਵੀ ਸਿੰਘ ਪੱਬੀਆਂ ਯੂਐੱਸਏ, ਗੁਰਪ੍ਰੀਤ ਕੌਰ ਸਰਪੰਚ ਅਤੇ ਸਵਰਨਜੀਤ ਕੌਰ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਸ੍ਰੀ ਬਾਵਾ ਨੇ ਮੰਗ ਕੀਤੀ ਕਿ ਪੀਏਯੂ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ’ਤੇ ਰੱਖਿਆ ਜਾਵੇ।

Advertisement

Advertisement