For the best experience, open
https://m.punjabitribuneonline.com
on your mobile browser.
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ-ਸਿੱਧੂਪੁਰ ਦੀ ਮੀਟਿੰਗ

07:20 AM Aug 29, 2024 IST
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 28 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਭੂਰਾ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਖਨੌਰੀ ਤੇ ਸ਼ੰਭੂ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ਵਿੱਚ 31 ਅਗਸਤ ਨੂੰ 200 ਦਿਨ ਪੁਰੇ ਹੋਣ ’ਤੇ ਦੋਵੇਂ ਬਾਰਡਰਾਂ ’ਤੇ ਇਕੱਠ ਕੀਤੇ ਜਾਣਗੇ। ਕਿਸਾਨ ਆਗੂ ਜਲੂਰ ਨੇ ਕਿਹਾ ਕਿ ਇਸ ਲਈ ਪਿੰਡਾ ਵਿੱਚ ਲਾਮਬੰਦੀ ਜਾਰੀ ਹੈ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਕਿਸਾਨਾਂ ਸਮੇਤ ਭਰਵੀਂ ਸ਼ਮੂਲੀਅਤ ਕਰਨਗੇ।

Advertisement

Advertisement
Advertisement
Author Image

Advertisement