ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦਾ ਇਜਲਾਸ
ਪੱਤਰ ਪ੍ਰੇਰਕ
ਜਲੰਧਰ, 15 ਸਤੰਬਰ
ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਜਲੰਧਰ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਜ਼ਿਲ੍ਹਾ ਜਲੰਧਰ ਦਾ ਡੈਲੀਗੇਟ ਇਜਲਾਸ ਕਰਵਾਇਆ ਗਿਆ। ਇਜਲਾਸ ਵਿੱਚ ਜ਼ਿਲ੍ਹਾ ਪੱਧਰੀ ਜਥੇਬੰਦੀਆਂ ਦੇ ਚੁਣੇ ਹੋਏ ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ। ਇਹ ਜ਼ਿਲ੍ਹਾ ਪੱਧਰੀ ਚੋਣ ਸੂਬਾਈ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਦੀ ਦੇਖ ਰੇਖ ਹੇਠ ਕੀਤੀ ਗਈ। ਇਜਲਾਸ ਦੀ ਸ਼ੁਰੂਆਤ ਜਥੇਬੰਦੀ ਦੇ ਪ੍ਰਧਾਨ ਹਰਿੰਦਰ ਦੁਸਾਂਝ ਦੇ ਉਦਘਾਟਨੀ ਭਾਸ਼ਣ ਨਾਲ ਹੋਈ। ਇਸ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ ਦੀ ਰਿਪੋਰਟ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਪੇਸ਼ ਕੀਤੀ ਗਈ। ਇਸ ਇਜਲਾਸ ਵਿੱਚ ਸੂਬਾਈ ਆਗੂ ਗੁਰਿੰਦਰਜੀਤ ਸਿੰਘ ਨੇ ਨਵੀਂ ਟੀਮ ਦਾ ਪੈਨਲ ਪੇਸ਼ ਕੀਤਾ ਜਿਸ ਵਿੱਚ ਹਰਿੰਦਰ ਦੁਸਾਂਝ ਪ੍ਰਧਾਨ, ਕਲਵਿੰਦਰ ਸਿੰਘ ਜੋਸਨ ਜਨਰਲ ਸਕੱਤਰ, ਮਨਦੀਪ ਕੌਰ ਬਿਲਗਾ ਵਿੱਤ ਸਕੱਤਰ, ਜਸਵੀਰ ਸਿੰਘ ਸ਼ੀਰਾ ਪ੍ਰੈੱਸ ਸਕੱਤਰ, ਕੁਲਵਿੰਦਰ ਕੌਰ ਅਮਾਨਤਪੁਰ, ਗੁਰਜੀਤ ਕੌਰ ਸ਼ਾਹਕੋਟ ਤੇ ਜੁਗਿੰਦਰ ਸਿੰਘ ਮੀਤ ਪ੍ਰਧਾਨ, ਸਰਬਜੀਤ ਕੌਰ ਜਾਇੰਟ ਸਕੱਤਰ, ਜਸਵੀਰ ਸਿੰਘ ਸੰਧੂ ਜਥੇਬੰਦਕ ਸਕੱਤਰ, ਕੁਲਵੰਤ ਸਿੰਘ ਨੂੰ ਮੈਂਬਰ ਚੁਣਿਆ ਗਿਆ।