For the best experience, open
https://m.punjabitribuneonline.com
on your mobile browser.
Advertisement

ਡੈਮੋਕਰੇਟਿਕ ਮਨਰੇਗਾ ਫਰੰਟ ਬਲਾਕ ਦਿੜ੍ਹਬਾ ਦੀ ਮੀਟਿੰਗ

06:47 AM Mar 15, 2024 IST
ਡੈਮੋਕਰੇਟਿਕ ਮਨਰੇਗਾ ਫਰੰਟ ਬਲਾਕ ਦਿੜ੍ਹਬਾ ਦੀ ਮੀਟਿੰਗ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰਰਕ
ਦਿੜ੍ਹਬਾ ਮੰਡੀ, 14 ਮਾਰਚ
ਡੈਮੋਕਰੇਟਿਕ ਮਨਰੇਗਾ ਫਰੰਟ ਬਲਾਕ ਦਿੜ੍ਹਬਾ ਦੀ ਮੀਟਿੰਗ ਅੱਜ ਇੱਥੇ ਹੋਈ। ਡੀਟੀਐੱਫ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾ ਅਤੇ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਉੱਭਿਆ ਨੇ ਕਿਹਾ ਕਿ ਮਗਨਰੇਗਾ ਤਹਿਤ 100 ਦਿਨ ਦੇ ਰੁਜ਼ਗਾਰ ਦੀ ਗਾਰੰਟੀ ਦੇਣ, ਕੰਮ ਨਾ ਦੇਣ ਦੀ ਸੂਰਤ ਵਿੱਚ ਬੇਰੁਜ਼ਗਾਰੀ ਭੱਤੇ ਸਬੰਧੀ ਪੰਜਾਬ ਸਰਕਾਰ ਵੱਲੋਂ ਨਿਯਮ ਬਣਵਾਉਣ ਦੀ ਲੋੜ ਹੈ। ਅੰਤ ਵਿੱਚ ਕਰਨੈਲ ਸਿੰਘ ਜਖੇਪਲ, ਲੀਲਾ ਸਿੰਘ ਅਤੇ ਬਲਵਿੰਦਰ ਕੌਰ ਗੁੱਜਰਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਮਨਰੇਗਾ ਬਜਟ ਅੰਦਰ ਵਾਧਾ ਕਰਕੇ ਮਨਰੇਗਾ ਤਹਿਤ 100 ਦਿਨ ਦੀ ਬਜਾਏ 200 ਦਿਨ ਕੰਮ ਦਿੱਤਾ ਜਾਵੇ ਅਤੇ ਦਿਹਾੜੀ ਦੀ ਰਕਮ ਘੱਟੋ ਘੱਟ ਉਜਰਤ ਕਾਨੂੰਨ ਮੁਤਾਬਕ ਦਿੱਤੀ ਜਾਵੇ।
ਇਸ ਮੌਕੇ ਬਲਾਕ ਦੀ 7 ਮੈਬਰੀ ਕਮੇਟੀ ਦੀ ਹੋਈ ਚੋਣ ਵਿੱਚ ਰਿੰਪੀ ਰਾਣੀ ਖੇੜੀਨਾਗਾ ਨੂੰ ਪ੍ਰਧਾਨ, ਪ੍ਰਗਟ ਸਿੰਘ ਲਾਡਬੰਜਾਰਾਕਲਾਂ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਧੜਾਂ ਮੀਤ ਪ੍ਰਧਾਨ,ਨਿਰਮਲ ਸਿੰਘ ਉਭਿਆ ਸਕੱਤਰ, ਸੁਖਵਿੰਦਰ ਕੌਰ ਸਹਾਇਕ ਸਕੱਤਰ, ਖੁਸ਼ਿਵੰਦਰ ਕੌਰ ਸੂਲਰ ਖਜਾਨਚੀ ਅਤੇ ਰਾਜਵਿੰਦਰ ਕੌਰ ਸਿਹਾਲ ਨੂੰ ਜਥੇਬੰਦਕ ਸਕੱਤਰ ਚੁਣਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×