ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਨਸਪ ਦੇ ਚੌਥਾ ਦਰਜਾ ਮੁਲਾਜ਼ਮਾਂ ਦੀ ਮੀਟਿੰਗ

08:44 AM Jul 11, 2024 IST

ਪੱਤਰ ਪ੍ਰੇਰਕ
ਪਟਿਆਲਾ, 10 ਜੁਲਾਈ
ਇੱਥੇ ਪੰਜਾਬ ਸਟੇਟ ਸਿਵਲ ਸਪਲਾਈ ਕਾਰਪੋਰੇਸ਼ਨ (ਪਨਸਪ) ਦੇ ਚੌਥਾ ਦਰਜਾ ਮੁਲਾਜ਼ਮਾਂ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਵੱਲੋਂ ਕੀਤੀ ਗਈ। ਮੰਗਾਂ ਨਾ ਮੰਨਣ ਦੀ ਸੂਰਤ ਵਿਚ ਸੰਘਰਸ਼ ਕਰਨ ਦਾ ਰਸਤਾ ਅਖ਼ਤਿਆਰ ਕਰਨ ਬਾਰੇ ਵੀ ਵਿਚਾਰ ਕੀਤੀ ਗਈ।
ਇਸ ਦੌਰਾਨ ਪਨਸਪ ਵਿਚਲੇ 10, 15 ਅਤੇ 20 ਸਾਲਾ ਤੋਂ ਲਗਾਤਾਰ ਕੰਮ ਕਰ ਰਹੇ ਡੇਲੀਵੇਜ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ, ਵਿਭਾਗ ਵਿਚਲੀਆਂ ਪਰਮੋਸ਼ਨਾਂ ਕਰਨ, ਕਾਰਪੋਰੇਸ਼ਨ ਸਮੇਤ ਐਗਰੀਮੈਂਟ ਦੇ ਗੁਦਾਮਾਂ ਵਿੱਚ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕਰਨ, ਸਮੇਤ ਚੌਕੀਦਾਰਾਂ, ਦਰਜਾ ਚਾਰ ਕਰਮਚਾਰੀਆਂ ਦੀ ਨਵੀਂ ਰੈਗੂਲਰ ਕਰਨ ਵਰਗੇ ਮੁੱਦੇ ਵਿਚਾਰੇ ਗਏ। ਇਸ ਮੌਕੇ ਇੱਕ ਕਮੇਟੀ ਦਾ ਵੀ ਪੁਨਰਗਠਨ ਕੀਤਾ ਗਿਆ, ਜਿਸ ਵਿੱਚ ਚੇਅਰਮੈਨ ਹਰਭਜਨ ਸਿੰਘ, ਪ੍ਰਧਾਨ ਦਰਸ਼ਨ ਸਿੰਘ ਘੱਗਾ, ਉਪ ਪ੍ਰਧਾਨ ਨਿਰਮੈਲ ਸਿੰਘ, ਸਕੱਤਰ ਪ੍ਰਦੀਪ ਕੁਮਾਰ, ਮੁੱਖ ਸਲਾਹਕਾਰ ਸਰਬਜੀਤ ਸਿੰਘ ਜ਼ੋਨੀ ਅਤੇ ਖ਼ਜ਼ਾਨਚੀ ਰਵੀ ਸ਼ਾਮਲ ਕੀਤੇ ਗਏ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਨੇ ਪਨਸਪ ਮੈਨੇਜਮੈਂਟ ਤੋਂ ਮੰਗ ਕੀਤੀ ਲੰਮੇ ਸਮੇਂ ਤੋਂ ਕੰਮ ਕਰ ਰਹੇ ਡੇਲੀਵੇਜ ਕਰਮਚਾਰੀਆਂ ਨੂੰ ਬਗੈਰ ਕਿਸੇ ਦੇਰੀ ਤੋਂ ਰੈਗੂਲਰ ਕੀਤਾ ਜਾਵੇ ਅਤੇ ਤਨਖ਼ਾਹਾਂ, ਤਨਖ਼ਾਹ ਸਕੇਲਾਂ ਵਿੱਚ ਭੱਤਿਆਂ ਸਮੇਤ ਦਿੱਤੀ ਜਾਵੇ।

Advertisement

Advertisement
Advertisement