ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਬਾਲਾ ਕੈਂਟ ਦੀਆਂ ਗੁਰਦੁਆਰਾ ਕਮੇਟੀਆਂ ਦੀ ਮੀਟਿੰਗ

06:39 AM Jun 03, 2024 IST
ਮੀਟਿੰਗ ਵਿਚ ਮੌਜੂਦ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰ।

ਰਤਨ ਸਿੰਘ ਢਿੱਲੋਂ
ਅੰਬਾਲਾ, 2 ਜੂਨ
ਅੰਬਾਲਾ ਕੈਂਟ ਦੇ ਸਾਰੇ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਮੈਨੇਜਰਾਂ ਨੇ ਸਿੱਖ ਸੀਨੀਅਰ ਸੈਕੰਡਰੀ ਸਕੂਲ ਵਿੱਚ ਮੀਟਿੰਗ ਕਰ ਕੇ ਫ਼ੈਸਲਾ ਲਿਆ ਗਿਆ ਕਿ ਪੰਜਵੇਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ 8 ਜੂਨ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਜਨਰਲ ਸਕੱਤਰ ਜਗਮੀਤ ਸਿੰਘ ਜੋਸ਼ ਨੇ ਦੱਸਿਆ ਕਿ ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਪਾਲੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਸ੍ਰੀ ਜੋਸ਼ ਨੇ ਦੱਸਿਆ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਸਖ਼ਤ ਗਰਮੀ ਨੂੰ ਦੇਖਦਿਆਂ ਨਗਰ ਕੀਰਤਨ ਸ਼ਾਮ 5 ਵਜੇ ਸਜਾਇਆ ਜਾਵੇਗਾ ਜੋ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਿੱਖ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਅੰਬਾਲਾ ਕੈਂਟ ਦੇ ਮੁੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਿਜੈ ਰਤਨ ਚੌਕ, ਪੰਜਾਬੀ ਗੁਰਦੁਆਰਾ, ਗੁਰਦੁਆਰਾ ਕਸ਼ੱਤਰੀ ਸਤਿਸੰਗ, ਮੱਛੀ ਮੁਹੱਲਾ, ਗੁਰਦੁਆਰਾ ਭਾਟ ਬਰਾਦਰੀ ਰਾਹੀਂ ਸ਼ਾਮ 8 ਵਜੇ ਗੁਰਦੁਆਰਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਹੁੰਚ ਕੇ ਸੰਪੂਰਨ ਹੋਵੇਗਾ।

Advertisement

Advertisement