ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿੰਦੂ ਸੰਗਠਨਾਂ ਦੀ ਮੀਟਿੰਗ ਅੱਜ

11:21 AM Jul 08, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜੁਲਾਈ
ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉੱਪਰ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹਿੰਦੂ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਹਿੰਦੂ ਸੰਗਠਨਾਂ ਵੱਲੋਂ ਭਲਕੇ ਇੱਥੇ ਸੂਬਾਈ ਮੀਟਿੰਗ ਕਰ ਕੇ ਅਗਲਾ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ।
ਇਸ ਸਬੰਧੀ ਅੱਜ ਇੱਥੇ ਸ਼ਿਵ ਸੈਨਾ ਆਗੂਆਂ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਸ਼ਿਵ ਸੈਨਾ ਆਗੂਆਂ ’ਤੇ ਹਮਲੇ ਹੋ ਰਹੇ ਹਨ ਜਦੋਂਕਿ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਚੁੱਪ ਕਰ ਕੇ ਨਹੀਂ ਬੈਠਣਗੇ ਅਤੇ ਭਲਕੇ ਮੀਟਿੰਗ ਕਰ ਕੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਤਾਂ ਜੋ ਹਿੰਦੂ ਆਗੂਆਂ ਦੀ ਜਾਨ ਅਤੇ ਮਾਲ ਦੀ ਰਾਖੀ ਹੋ ਸਕੇ।
ਇਸ ਦੌਰਾਨ ਪੁਲੀਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰੰਘ ਚਾਹਲ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕੀਤੀ ਗਈ ਹੈ ਕਿ ਜੇ ਕੋਈ ਵੀ ਵਿਅਕਤੀ ਕਿਸੇ ਦੂਜੇ ਧਰਮ ਦੇ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹੋਏ ਸੋਸ਼ਲ ਜਾਂ ਇਲੈਕਟ੍ਰਨਿਕ ਮੀਡੀਆ ’ਤੇ ਕੋਈ ਭੜਕਾਊ ਭਾਸ਼ਣ ਦਿੰਦਾ ਹੈ ਤਾਂ ਉਸ ਵਿਅਕਤੀ ਵਿਰੁੱਧ ਤੁਰੰਤ ਜ਼ਾਬਤੇ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅੱਜ ਇੱਥੇ ਉਨ੍ਹਾਂ ਦੱਸਿਆ ਕਿ ਪੁਲੀਸ ਦੀ ਮੁੱਖ ਡਿਊਟੀ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣ ਦੀ ਹੈ ਅਤੇ ਗੁੰਡਾਗਰਦੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੁੱਚੀ ਪੁਲੀਸ ਨੂੰ ਸਥਿਤੀ ’ਤੇ ਕਰੜੀ ਨਿਗ੍ਹਾ ਰੱਖਦਿਆਂ ਪੂਰੀ ਚੌਕਸੀ ਵਰਤਣ ਲਈ ਵੀ ਕਿਹਾ ਹੈ।

Advertisement

Advertisement