ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਟੂ ਸ਼ਿਆਮ ਮੰਦਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

11:08 AM May 26, 2024 IST
ਸੁਸਾਇਟੀ ਦੀ ਮੀਟਿੰਗ ਸਮੇਂ ਚੇਅਰਮੈਨ ਤੇ ਪ੍ਰਧਾਨ ਨਾਲ ਹੋਰ ਅਹੁਦੇਦਾਰ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 25 ਮਈ
ਸ੍ਰੀ ਖਾਟੂ ਸ਼ਿਆਮ ਮੰਦਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਅੱਜ ਸਥਾਨਕ ਸ੍ਰੀ ਖਾਟੂ ਧਾਮ (ਮੰਦਿਰ) ਵਿਖੇ ਹੋਈ। ਚੇਅਰਮੈਨ ਅਵਿਨਾਸ਼ ਮਿੱਤਲ ਦੀ ਪ੍ਰਧਾਨਗੀ ਹੋਈ ਮੀਟਿੰਗ ‘ਚ ਦੱਸਿਆ ਗਿਆ ਕਿ ਉਸਾਰੀ ਅਧੀਨ ਮੰਦਰ ਦਾ ਲੈਂਟਰ ਪਾ ਕੇ ਜਲਦ ਮੰਦਰ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਮਈ ਮਹੀਨੇ ਦੀ ਇਕਾਦਸ਼ੀ ਤੋਂ ਭਗਤ ਦਰਸ਼ਨ ਕਰ ਸਕਣਗੇ। ਪ੍ਰਧਾਨ ਪਰਦੀਪ ਬਾਂਸਲ ਨੇ ਦੱਸਿਆ ਕਿ ਮੰਦਰ ਦੇ ਨਿਰਮਾਣ ਕਾਰਜ ‘ਚ ਜਲਦ ਹੀ ਸ਼ਿਆਮ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦੂਸਰਾ ਲੈਂਟਰ ਪਾਉਣ ਦੀ ਤਿਆਰੀ ਕੀਤੀ ਜਾਵੇਗੀ ਤਾਂ ਜੋ ਮੰਦਰ ਨੂੰ ਜਲਦ ਮੁਕੰਮਲ ਕੀਤਾ ਜਾ ਸਕੇ। ਮੀਤ ਪ੍ਰਧਾਨ ਸੁਨੀਲ ਸਿੰਗਲਾ ਨੇ ਦੱਸਿਆ ਕਿ ਸ੍ਰੀ ਖਾਟੂ ਧਾਮ ਜਗਰਾਉਂ ਲਈ ਨਵੀਂ ਮੈਂਬਰਸ਼ਿਪ ਸ਼ੁਰੂ ਕੀਤੀ ਗਈ ਹੈ ਜਿਸ ’ਚ ਜਲਦੀ 31 ਨਵੇਂ ਮੈਂਬਰ ਸ਼ਾਮਲ ਕੀਤੇ ਜਾਣਗੇ। ਜਨਰਲ ਸਕੱਤਰ ਰੋਹਿਤ ਗਰਗ ਨੇ ਦੱਸਿਆ ਕਿ ਹੁਣ ਮੰਦਰ ਦੇ ਖੁੱਲ੍ਹਣ ਤੋਂ ਬਾਅਦ ਸੁਸਾਇਟੀ ਵੱਲੋਂ ਸ਼ਹਿਰ ਵਾਸੀਆਂ ਲਈ ਹਵਨ ਯੱਗ ਯੋਜਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਨਵੰਬਰ ਮਹੀਨੇ ’ਚ ਦੂਜੀ ਭਜਨ ਸ਼ਾਮ ਕਰਵਾਈ ਜਾਵੇਗੀ।

Advertisement

Advertisement
Advertisement