ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੰਬਰਦਾਰ ਐਸੋਸੀਏਸ਼ਨ ਦੀ ਮੀਟਿੰਗ

08:02 AM Jun 13, 2024 IST
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ। -ਫੋਟੋ: ਓਬਰਾਏ

ਖੰਨਾ:

Advertisement

ਇੱਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਅੱਜ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ (ਗਾਲਿਬ) ਦੇ ਮੈਬਰਾਂ ਦੀ ਇੱਕਤਰਤਾ ਸ਼ੇਰ ਸਿੰਘ ਫੈਜਗੜ੍ਹੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਰਾਜਪਾਲ ਸਿੰਘ ਨਾਗਰਾ ਅਤੇ ਸੰਤੋਖ ਸਿੰਘ ਬੈਨੀਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਨੰਬਰਦਾਰਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਪਰ ਸੱਤਾ ਵਿੱਚ ਆਉਂਦਿਆਂ ਹੀ ਟਾਲ-ਮਟੋਲ ਦੀ ਨੀਤੀ ਅਪਣਾ ਲਈ। ਇਸ ਤੋਂ ਨਿਰਾਸ਼ ਹੋ ਕੇ ਨੰਬਰਦਾਰਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ-ਭੱਤਾ ਹਰਿਆਣਾ ਦੀ ਤਰਜ ’ਤੇ ਕੀਤਾ ਜਾਵੇ, ਬੱਸਾਂ ਵਿਚ ਮੁਫ਼ਤ ਸਫ਼ਰ ਕੀਤਾ ਜਾਵੇ, ਮੈਡੀਕਲ ਸਹੂਲਤ ਦਿੱਤੀ ਜਾਵੇ ਅਤੇ ਕੋਰਟ ਕੰਪਲੈਕਸ ਵਿਚ ਨੰਬਰਦਾਰਾਂ ਦੇ ਬੈਠਣ ਲਈ ਪੱਕਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਮੁਖਤਿਆਰ ਸਿੰਘ, ਗੁਰਦੀਪ ਸਿੰਘ, ਕੁਲਵੀਰ ਸਿੰਘ, ਹਰਚਰਨ ਸਿੰਘ, ਗੁਰਮੀਤ ਸਿੰਘ, ਸਾਗਰ ਸਿੰਘ, ਸੁਖਦੇਵ ਸਿੰਘ ਅਤੇ ਗੁਰਨਾਮ ਚੰਦ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement