ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਬਾਰੇ ਜਥੇਬੰਦੀਆਂ ਦੀ ਮੀਟਿੰਗ

08:04 AM Jun 06, 2024 IST
ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਆਗੂ ਖੁਸ਼ੀਆ ਸਿੰਘ।

ਲਖਵੀਰ ਸਿੰਘ ਚੀਮਾ
ਟੱਲੇਵਾਲ, 5 ਜੂਨ
ਮਨਰੇਗਾ ਮਜ਼ਦੂਰਾਂ ਨੂੰ ਰਜਵਾਹਿਆਂ ਦੀ ਸਫ਼ਾਈ ਸਬੰਧੀ ਮਨਰੇਗਾ ਅਧੀਨ ਕੰਮ ਦਿੱਤੇ ਜਾਣ ਦੀ ਮੰਗ ਲਈ ਅੱਜ ਪਿੰਡ ਸੱਦੋਵਾਲ ਵਿੱਚ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਮਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਖੁਸ਼ੀਆ ਸਿੰਘ, ਦਿਹਾਤੀ ਮਜ਼ਦੂਰ ਸੇਵਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ਅਤੇ ਭੋਲਾ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਐੱਸਡੀਓ ਦਫ਼ਤਰ ਹੰਢਿਆਇਆ ਅਧੀਨ ਪੈਂਦੇ ਪਿੰਡਾਂ ਦੇ ਰਜਵਾਹੇ ਅਤੇ ਡਰੇਨਾਂ ਮਾਈਨਰਾਂ ਦੀ ਅੰਦਰੂਨੀ ਅਤੇ ਪਟੜੀਆਂ ਦੀ ਸਫ਼ਾਈ ਕਰਵਾਉਣ ਲਈ ਲੱਖਾਂ ਰੁਪਏ ਦੇ ਐਸਟੀਮੇਟ ਬਣਾ ਕੇ ਪਾਸ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਦਾ ਅੱਧਾ ਅਧੂਰਾ ਕੰਮ ਹੀ ਮਨਰੇਗਾ ਮਜ਼ਦੂਰਾਂ ਤੋਂ ਕਰਵਾਇਆ ਗਿਆ ਹੈ, ਜਿਸ ਕਰ ਕੇ ਬਹੁਤ ਸਾਰੇ ਹਿੱਸੇ ਦੀ ਸਫ਼ਾਈ ਕਰਵਾਉਣੀ ਬਾਕੀ ਰਹਿੰਦੀ ਹੈ। ਝੋਨੇ ਦੀ ਲਵਾਈ ਤੋਂ ਪਹਿਲਾਂ ਅਧੂਰੀ ਰਹਿੰਦੀ ਸਫ਼ਾਈ ਦਾ ਕੰਮ ਮਨਰੇਗਾ ਮਜ਼ਦੂਰਾਂ ਤੋਂ ਕਰਵਾਇਆ ਜਾਵੇ। ਪਰ ਨਹਿਰੀ ਵਿਭਾਗ ਵੱਲੋਂ ਮਨਰੇਗਾ ਮਜ਼ਦੂਰਾਂ ਤੋਂ ਕੰਮ ਕਰਵਾਉਣ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਜਿਸ ਕਰ ਕੇ ਮਜ਼ਦੂਰ ਜਥੇਬੰਦੀਆਂ ਵਲੋਂ 7 ਜੂਨ ਨੂੰ ਨਹਿਰੀ ਵਿਭਾਗ ਹੰਢਿਆਇਆ ਦਫ਼ਤਰ ਅੱਗੇ ਪ੍ਰਦਰਸ਼ਨ ਦਾ ਫ਼ੈਸਲਾ ਕੀਤਾ ਹੈ।

Advertisement

Advertisement