ਜਲੰਧਰ ਕਨਵੈਨਸ਼ਨ ਦੀ ਤਿਆਰੀ ਲਈ ਜਥੇਬੰਦੀਆਂ ਦੀ ਮੀਟਿੰਗ
ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਜੁਲਾਈ
ਪੰਜਾਬ ਦੀਆਂ ਜਮਹੂਰੀ ਜਨਤਕ, ਕਿਸਾਨ-ਮਜ਼ਦੂਰ, ਵਿਦਿਆਰਥੀ ਅਤੇ ਲਿਖਾਰੀ ਜਥੇਬੰਦੀਆਂ ਨੇ ਇੱਕੇ ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਦੇ ਸੱਦੇ ਅਨੁਸਾਰ 21 ਨੂੰ ਜਲੰਧਰ ਵਿੱਚ ਕੀਤੀ ਜਾ ਰਹੀ ਕਨਵੈਨਸ਼ਨ ਸਬੰਧੀ ਮੀਟਿੰਗ ਕੀਤੀ। ਨਵੇਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਅਤੇ ਚਿੰਤਕ ਅਰੁੰਧਤੀ ਰਾਏ ਸਣੇ ਪ੍ਰੋ. ਸ਼ੌਕਤ ਹੁਸੈਨ ’ਤੇ ਯੂਏਪੀਏ ਤਹਿਤ ਕੇਸ ਚਲਾਉਣ ਦੀ ਮਨਜ਼ੂਰੀ ਖ਼ਿਲਾਫ਼ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰੋ. ਜਗਮੋਹਨ ਸਿੰਘ ਅਤੇ ਮਾ. ਰਜਿੰਦਰ ਭਦੌੜ ਨੇ ਸਾਂਝੇ ਤੌਰ ’ਤੇ ਕੀਤੀ। ਮੀਟਿੰਗ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ, ਤਰਕਸ਼ੀਲ ਸੁਸਾਇਟੀ ਪੰਜਾਬ, ਡੈਮੋਕ੍ਰੈਟਿਕ ਲਾਇਰਜ਼ ਐਸੋਸ਼ੀਏਸਨ, ਪੰਜਾਬ ਲੋਕ ਸੱਭਿਆਚਾਰਕ ਮੰਚ, ਪ੍ਰਗਤੀਸ਼ੀਲ ਲੇਖਕ ਸੰਘ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਪੰਜਾਬ, ਬੀਕੇਯੂ (ਉਗਰਾਹਾਂ), ਬੀਕੇਯੂ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ , ਪੰਜਾਬ ਖੇਤ ਮਜ਼ਦੂਰ ਯੂਨੀਅਨ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਇਨਕਲੀਬੀ ਮਜ਼ਦੂਰ ਕੇਂਦਰ (ਮਾਸ਼ਾ), ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ, ਪੀਐੱਸਯੂ ਲਲਕਾਰ, ਕਾਰਖਾਨਾ ਮਜ਼ਦੂਰ ਯੂਨੀਅਨ, ਟੈਕਸਟਾਈਲ ਹੌਜਰੀ ਵਰਕਰਜ਼ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) , ਪੀਐੱਸਯੂ (ਸ਼ਹੀਦ ਰੰਧਾਵਾ), ਨੌਜਵਾਨ ਭਾਰਤ ਸਭਾ (ਲਲਕਾਰ), ਪੀਐੱਸਯੂ (ਲਲਕਾਰ), ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਕ੍ਰਾਂਤੀਕਾਰੀ ਸੱਭਿਆਚਾਰਕ ਕੇਂਦਰ ਪੰਜਾਬ ਆਦਿ ਦੇ ਨੁਮਾਇੰਦੇ ਸ਼ਾਮਲ ਸਨ।