For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮੀਟਿੰਗ

10:01 AM May 08, 2024 IST
ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮੀਟਿੰਗ
Advertisement

ਪੱਤਰ ਪ੍ਰੇਰਕ
ਜ਼ੀਰਾ, 7 ਮਈ
ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ੀਰਾ ਵਿੱਚ ਹੋਈ। ਮੀਟਿੰਗ ਦੌਰਾਨ ਸੱਤਪਾਲ ਸਹਿਗਲ ਮੋਗਾ ਨੇ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪੰਜਾਬ ਸਰਕਾਰ ਦੀਆਂ ਪੈਨਸ਼ਨਰ ਮਾਰੂ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ, ਉਹ ਹਵਾ ਹੋ ਗਏ ਹਨ। ਉਨ੍ਹਾਂ ਕਿਹਾ ਕਿ 2.59 ਦੇ ਫਾਰਮੂਲੇ ਨੂੰ ਲਾਗੂ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 50 ਪ੍ਰਤੀਸ਼ਤ ਮਹਿੰਗਾਈ ਭੱਤਾ ਦੇ ਰਹੀ ਹੈ ਜਦਕਿ ਪੰਜਾਬ ਸਰਕਾਰ ਵੱਲੋਂ 38 ਪ੍ਰਤੀਸ਼ਤ ਮਹਿੰਗਾਈ ਭੱਤਾ ਹੀ ਦਿੱਤਾ ਜਾ ਰਿਹਾ ਹੈ ਜੋ ਸਰਾਸਰ ਧੱਕਾ ਹੈ। ਆਗੂਆਂ ਨੇ ਕਿਹਾ ਕਿ ਵਧ ਰਹੀ ਮਹਿੰਗਾਈ ਕਾਰਨ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਮੀਟਿੰਗ ਦੌਰਾਨ ਇਕਬਾਲ ਸਿੰਘ, ਬਚਿੱਤਰ ਸਿੰਘ, ਨਛੱਤਰ ਸਿੰਘ ਵਕੀਲਾਂ ਵਾਲਾ, ਰਣਜੀਤ ਸਿੰਘ, ਧਰਮਵੀਰ ਸ਼ਰਮਾ, ਬਲਦੇਵ ਰਾਜ, ਜੁਗਿੰਦਰ ਸਿੰਘ ਝਤਰਾ, ਸੰਪੂਰਨ ਸਿੰਘ, ਅਸ਼ਵਨੀ ਲੂੰਬਾ, ਰਮੇਸ਼ ਭਾਟੀਆ ਤੇ ਸੁਖਦੇਵ ਸਿੰਘ ਹਾਜ਼ਰ ਸਨ।

Advertisement

ਜੈਤੋ: ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਜੈਤੋ: ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਗੁਰਦੀਪ ਸਿੰਘ ਰਾਮੇਆਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਪੈਨਸ਼ਨਰਾਂ ਵੱਲੋਂ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕੀਤੇ ਜਾਣ ਦੀ ਮੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਪਿਛਲੇ ਦਿਨੀਂ ਫੌਤ ਹੋਏ ਪੈਨਸ਼ਨਰਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ ਜਿਸ ਉਪਰੰਤ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਪਿਛਲੇ ਸੈਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਨਵੇਂ ਮੈਂਬਰ ਅਮਰਜੀਤ ਸਿੰਘ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਇੱਕ ਮਤਾ ਪਾਸ ਕਰ ਕੇ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਮੇਲਾ ਰਾਮ, ਪ੍ਰਕਾਸ਼ ਸਿੰਘ, ਵੀਰ ਸਿੰਘ, ਸੁੰਦਰ ਪਾਲ ਪ੍ਰੇਮੀ, ਜਗਦੀਸ਼ ਰਾਏ ਅਰੋੜਾ, ਸੂਬਾ ਸਿੰਘ ਰਾਮੇਆਣਾ, ਸੁਰਿੰਦਰ ਲੂੰਬਾ, ਦਰਸ਼ਨ ਬਰਾੜ, ਸਾਧੂ ਰਾਮ ਸ਼ਰਮਾ, ਮੇਜਰ ਸਿੰਘ, ਮਲਕੀਤ ਸਿੰਘ ਢਿੱਲੋਂ, ਜਗਜੀਤ ਸਿੰਘ ਅਤੇ ਪ੍ਰੇਮ ਕੁਮਾਰ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×