ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

09:20 AM Nov 03, 2024 IST
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਮੈਂਬਰ। -ਫੋਟੋ: ਸ਼ੀਤਲ

ਦਿੜ੍ਹਬਾ ਮੰਡੀ: ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਿੜ੍ਹਬਾ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ, ਸਕੱਤਰ ਦਰਸ਼ਨ ਸਿੰਘ ਰੋਗਲਾ, ਚਰੰਜੀ ਲਾਲ ਖਨਾਲ ਅਤੇ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲੀਸ ਦੇ ਸੇਵਾਮੁਕਤ ਇੰਸਪੈਕਟਰ ਦਰਸ਼ਨ ਸਿੰਘ ਰੋਗਲਾ, ਬੰਤਾ ਸਿੰਘ ਕੈਪਰ ਅਤੇ ਬਲਜੀਤ ਸਿੰਘ ਦਿਆਲਗੜ੍ਹ ਜੇਜੀਆਂ ਨੇ ਕਿਹਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਕਾਇਆ ਰਹਿੰਦੇ 15 ਫ਼ੀਸਦ ਡੀਏ ’ਚੋਂ 4 ਫ਼ੀਸਦ ਡੀਏ ਦੇ ਕੇ ਪੱਲਾ ਝਾੜ ਦਿੱਤਾ ਹੈ ਜਦੋਂ ਕਿ ਬਾਕੀ ਬਕਾਏ ਬਾਰੇ ਚੁੱਪ ਧਾਰ ਲਈ ਹੈ। ਮੀਟਿੰਗ ਨੂੰ ਹਰਪਾਲ ਸਿੰਘ ਦਿੜ੍ਹਬਾ,ਚਰਨਜੀਤ ਸਿੰਘ ਕੌਹਰੀਆ, ਜਤਿੰਦਰ ਭਾਰਦਵਾਜ ਪਾਤੜਾਂ ਤੇ ਚੰਦ ਸਿੰਘ ਰੋਗਲਾ ਆਦਿ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement

Advertisement