ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਵਰਕੌਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

09:22 AM Sep 10, 2024 IST

ਪੱਤਰ ਪ੍ਰੇਰਕ
ਧਾਰੀਵਾਲ, 9 ਸਤੰਬਰ
ਪਾਵਰਕੌਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਮੰਡਲ ਯੂਨਿਟ ਧਾਰੀਵਾਲ ਦੀ ਮਹੀਨਾਵਾਰ ਮੀਟਿੰਗ ਹਰਕਿਰਪਾਲ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਉਪ ਮੰਡਲ ਦਫਤਰ ਧਾਰੀਵਾਲ ਵਿੱਚ ਹੋਈ। ਮੀਟਿੰਗ ਵਿੱਚ ਸਰਕਲ ਪ੍ਰਧਾਨ ਹਜ਼ਾਰਾ ਸਿੰਘ ਗਿੱਲ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮਹਿੰਦਰ ਪਾਲ ਸਿੰਘ ਸਕੱਤਰ ਅਤੇ ਸਰਕਲ ਪ੍ਰਧਾਨ ਹਜ਼ਾਰਾ ਸਿੰਘ ਗਿੱਲ ਨੇ ਕਿਹਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਨਾਲ ਚੱਲ ਰਹੀ ਹੈ। ਉਹ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ/ਪੈਨਸ਼ਨਰਾਂ ਮੁਲਾਜ਼ਮਾਂ/ਪੈਨਸ਼ਨਰਾਂ ’ਤੇ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਦਬਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੇ ਮੰਤਰੀ ਆਦਿ ਅਫਸਰਸ਼ਾਹੀ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੁਲਾਜ਼ਮਾਂ/ਪੈਨਸਨਰਾਂ ਤੇ ਆਮ ਲੋਕਾਂ ਪ੍ਰਤੀ ਸੰਜੀਦਗੀ ਨਾ ਦਿਖਾਈ ਤਾਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਸਰਕਾਰ ਦਾ ਤਿੱਖਾ ਵਿਰੋਧ ਕਰਕੇ ਹਰੇਕ ਸੀਟ ਤੋਂ ਹਰਾਇਆ ਜਾਵੇਗਾ।
ਮੀਟਿੰਗ ਵਿੱਚ ਹਰਦੀਪ ਸਿੰਘ ਖਹਿਰਾ, ਮਹਿੰਦਰ ਸਿੰਘ,ਨਰੇਸ ਕੁਮਾਰ, ਵਰਿੰਦਰ ਕੁਮਾਰ, ਸਵਿੰਦਰ ਸਿੰਘ, ਸਤਨਾਮ ਸਿੰਘ, ਗੁਲਜ਼ਾਰ ਸਿੰਘ, ਸੰਗਤ ਸਿੰਘ, ਲਖਵਿੰਦਰ ਸਿੰਘ, ਬਲਜੀਤ ਸਿੰਘ, ਸੱਤਪਾਲ ਸਿੰਘ, ਸਵਰਨ ਮਸੀਹ, ਪਰਮਜੀਤ ਸਿੰਘ, ਜੋਗਿੰਦਰ ਸਿੰਘ ਆਦਿ ਸਮੇਤ ਹੋਰ ਵੀ ਪੈਨਸ਼ਨਰ ਹਾਜ਼ਰ ਸਨ।

Advertisement

Advertisement