For the best experience, open
https://m.punjabitribuneonline.com
on your mobile browser.
Advertisement

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮੀਟਿੰਗ

07:19 AM May 21, 2024 IST
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮੀਟਿੰਗ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਮਈ
ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸੂਬਾ ਸਰਕਾਰ, ਸਮੂਹ ਸਿਆਸੀ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਤੋਂ ਮੰਗ ਕੀਤੀ ਕਿ ਲੋਕਾਂ ਵਿਚ ਅੰਧ-ਵਿਸ਼ਵਾਸ ਫੈਲਾ ਕੇ ਉਨ੍ਹਾਂ ਦਾ ਆਰਥਿਕ, ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਵਾਲਿਆਂ ਦੀਆਂ ਗ਼ੈਰ ਕਾਨੂੰਨੀ ਕਾਰਵਾਈਆਂ ’ਤੇ ਪਾਬੰਦੀ ਲਾਉਣ ਲਈ ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਕਰਨਾਟਕ ਵਾਂਗ ਪੰਜਾਬ ਵਿੱਚ ਵੀ ਅੰਧਵਿਸ਼ਵਾਸ ਰੋਕੂ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇ।
ਇਥੇ ਮੀਟਿੰਗ ਦੌਰਾਨ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮ ਵੇਦ, ਸੁਰਿੰਦਰ ਪਾਲ ਉਪਲੀ, ਸੀਤਾ ਰਾਮ ਬਾਲਦ ਕਲਾਂ, ਕ੍ਰਿਸ਼ਨ ਸਿੰਘ ਦੁੱਗਾਂ, ਗੁਰਦੀਪ ਸਿੰਘ ਲਹਿਰਾ ਨੇ ਦੱਸਿਆ ਕਿ ਪਿਛਲੇ ਸਾਲ ਫਰਵਰੀ ਮਹੀਨੇ ਅਤੇ ਮੌਜੂਦਾ ਬਜਟ ਸੈਸ਼ਨ ਤੋਂ ਪਹਿਲਾਂ ਵੀ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਸਮੇਤ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ‘ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ ਵਿਸ਼ਵਾਸ ਵਿਰੋਧੀ ਕਾਨੂੰਨ’ ਦਾ ਖਰੜਾ ਅਤੇ ਮੰਗ ਪੱਤਰ ਦਿੱਤੇ ਗਏ ਸਨ ਪਰ ਮੌਜੂਦਾ ਪੰਜਾਬ ਸਰਕਾਰ ਵਲੋਂ ਲੋਕ ਮਸਲੇ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਤਰਕਸ਼ੀਲ ਸੁਸਾਇਟੀ ਨੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਅਤੇ ਸਾਰੇ ਵਿਧਾਇਕਾਂ ਸਮੇਤ ਸਮੂਹ ਸਿਆਸੀ ਪਾਰਟੀਆਂ ਤੋਂ ਜ਼ੋਰਦਾਰ ਮੰਗ ਕੀਤੀ ਕਿ ਪੰਜਾਬ ਵਿਚ ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧਵਿਸ਼ਵਾਸ ਰੋਕੂ ਕਾਨੂੰਨ ਲਾਗੂ ਕੀਤਾ ਜਾਵੇ।

Advertisement

Advertisement
Author Image

Advertisement
Advertisement
×