For the best experience, open
https://m.punjabitribuneonline.com
on your mobile browser.
Advertisement

ਪੀਏਯੂ ਵਿੱਚ ਖੋਜ ਤੇ ਪਸਾਰ ਮਾਹਿਰਾਂ ਦੀ ਮੀਟਿੰਗ

07:21 AM Apr 04, 2024 IST
ਪੀਏਯੂ ਵਿੱਚ ਖੋਜ ਤੇ ਪਸਾਰ ਮਾਹਿਰਾਂ ਦੀ ਮੀਟਿੰਗ
ਮੀਟਿੰਗ ਦੌਰਾਨ ਵਿਚਾਰ ਸਾਂਝੇ ਕਰਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਅਪਰੈਲ
ਪੀਏਯੂ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਵਿਚ ਅੱਜ ਖੋਜ ਤੇ ਪਸਾਰ ਮਾਹਿਰਾਂ ਦੀ ਇਕੱਤਰਤਾ ਹੋਈ। ਇਸ ਵਿੱਚ ਆਉਂਦੇ ਦਿਨੀਂ ਕਣਕ ਦੀ ਵਾਢੀ ਤੇ ਝੋਨੇ ਦੀ ਕਾਸ਼ਤ ਦੇ ਮੱਦੇਨਜ਼ਰ ਖੇਤੀ ਸਰੋਕਾਰਾਂ ਬਾਰੇ ਵਿਚਾਰਾਂ ਹੋਈਆਂ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਡਾ. ਸਤਬਿੀਰ ਸਿੰਘ ਗੋਸਲ ਨੇ ਪਸਾਰ ਕਰਮੀਆਂ ਨੂੰ ਕਿਸਾਨਾਂ ਦੇ ਮਸਲਿਆਂ ਲਈ ਪਹੁੰਚ ਕਰਨ ਦਾ ਸੱਦਾ ਦਿੱਤਾ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਘੱਟ ਸਮੇਂ ਵਿਚ ਪੱਕਣ ਵਾਲੀਆਂ ਅਤੇ ਘੱਟ ਪਾਣੀ ਖਪਤ ਕਰਨ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਉਤਸ਼ਾਹਿਤ ’ਤੇ ਜ਼ੋਰ ਦਿੱਤਾ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਖੋਜ ਅਤੇ ਪਸਾਰ ਵਿਗਿਆਨੀਆਂ ਦਾ ਸੁਆਗਤ ਕਰਦੇ ਹੋਏ ਖੇਤੀ ਮਸਲਿਆਂ ਦੇ ਸਮੇਂ ਸਿਰ ਹੱਲ ਲਈ ਬਾਹਰੀ ਕੇਂਦਰਾਂ ਦੇ ਕਰਮੀਆਂ ਨੂੰ ਉੱਚ ਅਧਿਕਾਰੀਆਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਹਾਜ਼ਰ ਰਹਿਣ ਦੀ ਅਪੀਲ ਕੀਤੀ।ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀਪੀਐਸ ਸੋਢੀ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਜਗਦੀਸ਼ ਗਰੋਵਰ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।

Advertisement

Advertisement
Author Image

Advertisement
Advertisement
×