ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਟਾਇਰਡ ਐਂਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

11:15 AM Oct 13, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 12 ਅਕਤੂਬਰ
ਪੰਜਾਬ ਰੋਡਵੇਜ਼ ਰਿਟਾਇਰਡ ਐਂਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਕੁਲਭੂਸ਼ਨ ਪ੍ਰਕਾਸ਼ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਵਿੱਚ ਹੋਈ। ਇਸ ਮੌਕੇ ਜਥੇਬੰਦੀ ਦੇ 75 ਸਾਲ ਤੋਂ ਉੱਪਰ ਦੇ ਮੈਂਬਰ ਹਰਭਜਨ ਸਿੰਘ ਖੁੱਡਾ, ਹਰਦਿਆਲ ਸਿੰਘ ਬਾੜੀਆਂ, ਕੁਲਭੂਸ਼ਨ ਪ੍ਰਕਾਸ਼ ਸਿੰਘ ਸੈਣੀ, ਅਵਤਾਰ ਸਿੰਘ ਸ਼ੇਰਪੁਰੀ ਅਤੇ ਗੁਰੂਦੱਤ ਦਾ ਸਨਮਾਨ ਕੀਤਾ ਗਿਆ। ਮੀਟਿੰਗ ਦੌਰਾਨ ਗੁਰਬਖਸ਼ ਸਿੰਘ ਮਨਕੋਟੀਆ, ਹਰਜੀਤ ਸਿੰਘ ਖਾਲਸਾ, ਹਰਜਿੰਦਰ ਸਿੰਘ ਗਿੱਲ, ਗਿਆਨ ਸਿੰਘ ਭਲੇਠੂ, ਸ਼ਿਵ ਲਾਲ ਮੀਤ ਅਤੇ ਕੁਲਦੀਪ ਸਿੰਘ ਅਜੜਾਮ ਨੇ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਪੰਜਾਬ ਸਰਕਾਰ ਦੀਆਂ ਟਾਲ-ਮਟੋਲ ਦੀ ਨੀਤੀਆਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਬਾਅਦ ਵਿਚ ਮੁੱਕਰ ਜਾਂਦੀ ਹੈ। ਉਨ੍ਹਾਂ ਨੇ ਸਮੂਹ ਪੈਨਸ਼ਨਰਾਂ ਨੂੰ 22 ਅਕਤੂਬਰ ਦੀ ਰੈਲੀ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਅਗਲੀ ਮੀਟਿੰਗ 11 ਨਵੰਬਰ ਨੂੰ ਹੋਵੇਗੀ।
ਅੱਜ ਦੀ ਮੀਟਿੰਗ ਵਿੱਚ ਹਰਜੀਤ ਸਿੰਘ ਖਾਲਸਾ, ਕੁਲਦੀਪ ਸਿੰਘ ਅਜੜਾਮ, ਹਰਬੰਸ ਸਿੰਘ ਬੈਂਸ, ਗੁਰਦੇਵ ਸਿੰਘ, ਰਤਨ ਸਿੰਘ, ਹਰਜਿੰਦਰ ਸਿੰਘ ਗਿੱਲ, ਗਿਆਨ ਸਿੰਘ, ਕੁਲਭੂਸ਼ਨ ਪ੍ਰਕਾਸ਼ ਸਿੰਘ, ਅਵਤਾਰ ਸਿੰਘ, ਮਨਮੋਹਨ ਸਿੰਘ, ਬਲਜੀਤ ਸਿੰਘ, ਹਰਮੇਸ਼ ਲਾਲ, ਭਗਵਾਨ ਦਾਸ, ਹਰਬੰਸ ਲਾਲ, ਕਾਵਲ ਸਿੰਘ, ਪ੍ਰਕਾਸ਼ ਸਿੰਘ, ਸੁਰਜੀਤ ਸਿੰਘ ਤੰਬਰ, ਗੁਰਬਖਸ਼ ਸਿੰਘ, ਕਸ਼ਮੀਰ ਸਿੰਘ ਹਰਗੜ੍ਹ, ਹਰਦਿਆਲ ਸਿੰਘ, ਪ੍ਰੇਮ ਸਿੰਘ ਆਦਿ ਹਾਜ਼ਰ ਸਨ।

Advertisement

Advertisement