ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਨੂੰ
06:22 AM Jan 24, 2025 IST
Advertisement
ਅੰਮ੍ਰਿਤਸਰ (ਟਨਸ):
Advertisement
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਚੱਲ ਰਹੇ ਵਿਵਾਦ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਹੈ। ਇਹ ਇਕੱਤਰਤਾ ਆਉਂਦੇ ਮੰਗਲਵਾਰ ਸਵੇਰੇ 11 ਵਜੇ ਅਕਾਲ ਤਖ਼ਤ ਵਿਖੇ ਹੋਵੇਗੀ। ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਇਸ ਸਬੰਧੀ ਇਕ ਬਿਆਨ ਵਿੱਚ ਕਿਹਾ ਕਿ ਇਕੱਤਰਤਾ ਦੌਰਾਨ ਅਹਿਮ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਾਵੇਂ ਮੀਟਿੰਗ ਦੇ ਏਜੰਡੇ ਬਾਰੇ ਖ਼ੁਲਾਸਾ ਨਹੀਂ ਕੀਤਾ ਗਿਆ ਹੈ ਪਰ ਚਰਚਾ ਹੈ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ ਇੱਕ ਵੱਡਾ ਮੁੱਦਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ ਧਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਆਗੂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਚੁੱਕੇ ਹਨ ਅਤੇ ਪੱਤਰ ਵੀ ਦੇ ਚੁੱਕੇ ਹਨ।
Advertisement
Advertisement